ਪੰਜਾਬ

punjab

ETV Bharat / bharat

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 16 ਲੱਖ ਤੋਂ ਪਾਰ, 35 ਹਜ਼ਾਰ ਤੋਂ ਵੱਧ ਮੌਤਾਂ - ਕੋਰੋਨਾ ਵਾਇਰਸ

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 16,38,870 ਤੱਕ ਪਹੁੰਚ ਗਿਆ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 35,747 ਹੋ ਗਈ ਹੈ। ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੀ ਵਧ ਕੇ 10,57,805 ਹੋ ਗਈ ਹੈ।

ਫ਼ੋਟੋ।
ਫ਼ੋਟੋ।

By

Published : Aug 1, 2020, 6:50 AM IST

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 55,078 ਮਾਮਲੇ ਸਾਹਮਣੇ ਆਏ ਹਨ ਅਤੇ 779 ਲੋਕਾਂ ਦੀ ਮੌਤ ਹੋਈ ਹੈ।

ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ, ਭਾਰਤ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 16,38,870 ਤੱਕ ਪਹੁੰਚ ਗਿਆ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 35,747 ਹੋ ਗਈ ਹੈ। ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੀ ਵਧ ਕੇ 10,57,805 ਹੋ ਗਈ ਹੈ।

ਇਹ ਲਗਾਤਾਰ ਦੂਸਰਾ ਦਿਨ ਹੈ ਜਦੋਂ ਕੋਰੋਨਾ ਵਾਇਰਸ ਦੇ 50,000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਵਿਦੇਸ਼ੀ ਨਾਗਰਿਕ ਵੀ ਇਨ੍ਹਾਂ ਕੁੱਲ ਮਾਮਲਿਆਂ ਵਿੱਚ ਸ਼ਾਮਲ ਹਨ। ਦੇਸ਼ ਵਿਚ ਅਜੇ ਵੀ 5,45,318 ਲੋਕ ਇਸ ਵਾਇਰਸ ਦੀ ਲਪੇਟ ਵਿੱਚ ਹਨ। ਮਰੀਜ਼ਾਂ ਦੀ ਸਿਹਤਯਾਬੀ ਦੀ ਦਰ 64.54 ਪ੍ਰਤੀਸ਼ਤ ਹੋ ਗਈ ਹੈ ਜਦਕਿ ਇਸ ਬਿਮਾਰੀ ਨਾਲ ਮੌਤ ਦੀ ਦਰ ਘੱਟ ਕੇ 2.18 ਪ੍ਰਤੀਸ਼ਤ ਰਹਿ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ ਕੋਰੋਨਾ ਦੇ 1195 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ 27 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਦਿੱਲੀ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1 ਲੱਖ 35 ਹਜ਼ਾਰ 598 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 3963 ਤੱਕ ਪਹੁੰਚ ਗਿਆ ਹੈ।

ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਕੁਲ ਮਾਮਲੇ ਵਧ ਕੇ 4,22,118 ਹੋ ਗਏ ਹਨ। ਇਸ ਵਿਚੋਂ 2,56,158 ਮਰੀਜ਼ ਠੀਕ ਹੋ ਗਏ ਹਨ ਜਦ ਕਿ ਸੂਬੇ ਵਿਚ ਹੁਣ ਤੱਕ 14,994 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ਵਿਚ ਕੋਰੋਨਾ ਦੇ 1,50,662 ਮਾਮਲੇ ਐਕਟਿਵ ਹਨ।

ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 665 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਪਿਛਲੇ 24 ਘੰਟਿਆਂ ਵਿੱਚ 12 ਮਰੀਜ਼ਾਂ ਦੀ ਮੌਤ ਹੋਈ ਹੈ। ਹੁਣ ਤੱਕ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 16119 ਹੋ ਗਈ ਹੈ ਅਤੇ 4999 ਐਕਟਿਵ ਮਾਮਲੇ ਹਨ। ਇਸ ਭਿਆਨਕ ਮਹਾਂਮਾਰੀ ਨੇ ਪੰਜਾਬ ਵਿੱਚ ਹੁਣ ਤੱਕ 386 ਲੋਕਾਂ ਦੀ ਜਾਨ ਲਈ ਹੈ।

ABOUT THE AUTHOR

...view details