ਨਵੀਂ ਦਿੱਲੀ: ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਤੱਕ ਕਈ ਦੇਸ਼ਾਂ ਵਿੱਚ ਫ਼ੈਲ ਚੁੱਕਿਆ ਹੈ। ਭਾਰਤ ਵਿੱਚ ਹੁਣ ਤੱਕ ਕੋਰੋਨਾ ਦੇ 47 ਮਾਮਲੇ ਪਾਜ਼ੀਟਿਵ ਪਾਏ ਗਏ ਹਨ। ਇਸ ਨੂੰ ਵੇਖਦਿਆਂ ਭਾਰਤ ਸਰਕਾਰ ਚੌਕੰਨੀ ਹੈ ਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਕਈ ਉਪਾਅ ਕੀਤੇ ਜਾ ਰਹੇ ਹਨ।
ਪਹਿਲਾਂ ਕੋਰੋਨਾਂ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 43 ਸੀ ਪਰ ਹਾਲ ਹੀ ਵਿੱਚ ਪੰਜਾਬ ਅਤੇ ਬੈਂਗਲੁਰੂ ਵਿੱਚ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਪੀੜਤਾਂ ਦੀ ਗਿਣਤੀ 45 ਤੱਕ ਪਹੁੰਚ ਗਈ। ਹੁਣ ਪੁਣੇ ਵਿੱਚ ਵੀ 2 ਲੋਕਾਂ ਵਿੱਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ ਜਿਸ ਕਾਰਨ ਹੁਣ ਭਾਰਤ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 47 ਹੋ ਗਈ ਹੈ।
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੀਡੀਆ ਬੁਲੇਟਨ ਜਾਰੀ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੀਡੀਆ ਬੁਲੇਟਨ ਜਾਰੀ
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੀਡੀਆ ਬੁਲੇਟਨ ਜਾਰੀ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਇੱਕ ਮਰੀਜ਼ ਪਾਜ਼ੀਟਿਵ ਪਾਇਆ ਗਿਆ ਹੈ।
ਪੰਜਾਬ ਸਰਕਾਰ ਨੇ ਦੱਸਿਆ ਕਿ 10 ਲੋਕਾਂ ਨੂੰ ਹਸਪਤਾਲ ਵਿੱਚ ਨਿਗਰਾਨੀ ਲਈ ਰੱਖਿਆ ਗਿਆ ਹੈ ਅਤੇ 1378 ਲੋਕਾਂ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ 909 ਲੋਕ ਅਜੇ ਵੀ ਸਰਕਾਰ ਦੀ ਦੇਖਰੇਖ ਤੋਂ ਦੂਰ ਹਨ।
ਮੋਬਾਈਲ ਐਪਲੀਕੇਸ਼ਨ 'ਕੋਵਾ ਪੰਜਾਬ' ਲਾਂਚ ਮੋਬਾਈਲ ਐਪਲੀਕੇਸ਼ਨ 'ਕੋਵਾ ਪੰਜਾਬ' ਲਾਂਚ
ਕੋਰੋਨਾ ਵਾਇਰਸ (ਕੋਵਿਡ-19) ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਾਵਧਾਨੀਆਂ ਵਰਤਣ ਬਾਰੇ ਸਮੇਂ-ਸਮੇਂ 'ਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹੋਈ ਸਟੇਟ ਮੈਨੇਜਮੈਂਟ ਕੋਵਿਡ-19 ਗਰੁੱਪ ਦੀ ਉੱਚ ਪੱਧਰੀ ਮੀਟਿੰਗ ਵਿੱਚ ਮੋਬਾਈਲ ਐਪਲੀਕੇਸ਼ਨ 'ਕੋਵਾ ਪੰਜਾਬ' ਲਾਂਚ ਕੀਤੀ ਗਈ।
ਦੱਸਣਯੋਗ ਹੈ ਕਿ ਕੋਵਾ ਐਪ ਦਾ ਅਰਥ ਕੋਰੋਨਾ ਵਾਇਰਸ ਅਲਰਟ ਹੈ। ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ ਵੱਲੋਂ ਇਹ ਐਪ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਯਾਤਰਾ ਅਤੇ ਰੋਕਥਾਮ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।
ਦੂਜੇ ਪਾਸੇ ਕੇਂਦਰੀ ਸਿਹਤ ਮੰਤਰੀ ਡਾ: ਹਰਸ਼ ਵਰਧਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਅਨਿਲ ਬੈਜਲ ਵਿਚਾਲੇ ਕੋਰੋਨਾ ਵਾਇਰਸ ਨੂੰ ਲੈ ਕੇ ਇੱਕ ਬੈਠਕ ਵੀ ਹੋਈ।