ਨਵੀਂ ਦਿੱਲੀ: ਦੇਸ਼ ਵਿੱਚ ਲਗਭਗ ਢਾਈ ਮਹੀਨਿਆਂ ਦੀ ਤਾਲਾਬੰਦੀ ਤੋਂ ਬਾਅਦ ਹੋਲੀ-ਹੋਲੀ ਦਿੱਤੀ ਗਈ ਢੀਲ ਨੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਵਧਾ ਕੇ ਰੱਖ ਦਿੱਤਾ ਹੈ। ਹੁਣ ਤੱਕ ਭਾਰਤ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 76 ਹਜ਼ਾਰ ਤੋਂ ਪਾਰ ਹੋ ਗਈ ਹੈ, ਜਿਨ੍ਹਾਂ ਵਿੱਚੋਂ 7,750 ਮੌਤਾਂ ਹੋ ਚੁੱਕੀਆਂ ਹਨ। ਦੇਸ਼ ਵਿੱਚ ਹਰ ਦਿਨ ਲਗਭਗ 10 ਹਜ਼ਾਰ ਸੰਕਰਮਿਤ ਮਿਲ ਰਹੇ ਹਨ।
ਭਾਰਤ 'ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਵਾਇਰਸ, ਮਰੀਜ਼ਾਂ ਦੀ ਗਿਣਤੀ 2.76 ਲੱਖ ਤੋਂ ਪਾਰ - ਭਾਰਤ 'ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਵਾਇਰਸ
ਭਾਰਤ ਵਿੱਚ ਕੋਰੋਨਾ ਵਾਇਰਸ ਨੇ ਗੰਭੀਰ ਰੂਪ ਧਾਰ ਲਿਆ ਹੈ। ਹੁਣ ਤੱਕ ਭਾਰਤ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 76 ਹਜ਼ਾਰ ਤੋਂ ਪਾਰ ਹੋ ਗਈ ਹੈ, ਜਿਨ੍ਹਾਂ ਵਿੱਚੋਂ 7,750 ਮੌਤਾਂ ਹੋ ਚੁੱਕੀਆਂ ਹਨ।
ਇਸ ਦੌਰਾਨ ਸਭ ਤੋਂ ਪ੍ਰਭਾਵਤ ਰਾਜ ਮਹਾਰਾਸ਼ਟਰ ਵਿੱਚ ਕੋਰੋਨਾ ਸੰਕਰਮਿਤ ਲੋਕਾਂ ਦੀ ਗਿਣਤੀ 90 ਹਜ਼ਾਰ ਨੂੰ ਪਾਰ ਕਰ ਗਈ ਹੈ। ਚੀਨ ਦੇ ਵੁਹਾਨ ਨੂੰ ਪਿੱਛੇ ਛੱਡ ਮੁੰਬਈ ਵਿੱਚ 51 ਹਜ਼ਾਰ ਕੇਸ ਸਾਹਮਣੇ ਆਏ ਹਨ। ਦੂਜੇ ਪਾਸੇ ਨਵੀਂ ਦਿੱਲੀ 'ਚ ਵੀ 31 ਹਜ਼ਾਰ 309 ਮਾਮਲੇ ਸਾਹਮਣੇ ਆ ਚੁੱਕੇ ਹ ਨ, ਜਦੋਂ ਕਿ 905 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅਸਾਮ 'ਚ ਵੀ ਮੰਗਲਵਾਰ ਨੂੰ ਕੋਰੋਨਾ ਦੇ ਕੁੱਲ 215 ਨਵੇਂ ਮਾਮਲੇ ਸਾਹਮਣੇ ਆਏ ਹਨ। ਰਾਜ ਵਿੱਚ ਕੁੱਲ ਕੇਸਾਂ ਦੀ ਗਿਣਤੀ 3,050 ਰਹੀ ਹੈ। ਇਨ੍ਹਾਂ ਵਿੱਚੋਂ, 1,945 ਐਕਟਿਵ ਕੇਸ ਹਨ। ਦੂਜੇ ਪਾਸੇ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 56 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2719 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 497 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 55 ਲੋਕਾਂ ਦੀ ਮੌਤ ਹੋਈ ਹੈ।