ਉਜੈਨ: ਕੋਰੋਨਾ ਵਾਇਰਸ ਨੇ ਚੀਨ ਵਿੱਚ ਤਬਾਹੀ ਮਚਾਈ ਹੋਈ ਹੈ। ਇਸ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸਦਾ ਪ੍ਰਭਾਵ ਹੁਣ ਮੱਧ ਪ੍ਰਦੇਸ਼ ਦੇ ਉਜੈਨ ਵਿੱਚ ਵੀ ਦੇਖਣ ਨੂੰ ਮਿਲਿਆ। ਚੀਨ ਦੇ ਵੁਹਾਨ ਸ਼ਹਿਰ ਵਿੱਚ ਐਮਬੀਬੀਐਸ ਦੀ ਪੜ੍ਹਾਈ ਕਰ ਰਿਹਾ ਇੱਕ ਵਿਦਿਆਰਥੀ, ਉੱਜੈਨ ਸਥਿਤ ਆਪਣੇ ਘਰ ਵਾਪਿਸ ਆ ਗਿਆ ਹੈ। ਫਿਲਹਾਲ ਉਹ ਹਸਪਤਾਲ ਵਿੱਚ ਦਾਖ਼ਲ ਹੈ। ਕੋਰੋਨਾ ਵਾਇਰਸ ਦੇ ਸ਼ੱਕੀ ਵਿਦਿਆਰਥੀ ਦੇ ਖੂਨ ਟੈਸਟ ਦੇ ਨਾਲ ਚਮੜੀ ਟੈਸਟ ਵੀ ਕੀਤਾ ਗਿਆ ਹੈ।
ਡਾਕਟਰਾਂ ਦਾ ਕਹਿਣਾ ਹੈ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਨੌਜਵਾਨ ਨੂੰ ਲਗਾਤਾਰ ਜ਼ੁਕਾਮ, ਖਾਂਸੀ ਅਤੇ ਬੁਖਾਰ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਕੋਰੋਨਾ ਵਾਇਰਸ ਦੇ ਡਰ ਦੇ ਵਿਚਕਾਰ ਡਾਕਟਰਾਂ ਦੀ ਇੱਕ ਟੀਮ ਸਰਕਾਰ ਦੇ ਆਦੇਸ਼ਾਂ 'ਤੇ ਇਸ ਦੀ ਨਿਰੰਤਰ ਜਾਂਚ ਕਰ ਰਹੀ ਹੈ।