ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਣ ਦੇ ਯਤਨਾਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਨੂੰ ਰਾਸ਼ਟਰ ਨੂੰ ਸੰਬੋਧਨ ਕਰਨਗੇ।
ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਮਾਰਚ 2020 ਨੂੰ ਸ਼ਾਮ ਅੱਠ ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਜਿਸ 'ਚ ਉਹ ਕੋਵਿਡ-19 ਨਾਲ ਸਬੰਧਿਤ ਮੁੱਦਿਆਂ ਅਤੇ ਉਸ ਨਾਲ ਨਜਿੱਠਣ ਦੇ ਯਤਨਾਂ ਬਾਰੇ ਗੱਲ ਕਰਨਗੇ।
ਇੱਕ ਹੋਰ ਟਵੀਟ 'ਚ ਪੀਐੱਮਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਕ ਉੱਚ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ, ਜਿਸ 'ਚ ਕੋਰੋਨਾ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਤੌਰ-ਤਰੀਕਿਆਂ 'ਤੇ ਚਰਚਾ ਕੀਤੀ ਗਈ। ਪੀਐੱਮ ਮੋਦੀ ਨੇ ਕੋਰੋਨਾ ਵਾਇਰਸ ਦੇ ਹਾਲਾਤ ਦੀ ਸਮੀਖਿਆ ਲਈ ਬੈਠਕ ਵੀ ਬੁਲਾਈ ਹੈ। ਕੋਰੋਨਾ ਵਾਇਰਸ ਹੁਣ ਦੇਸ਼ ਦੇ ਸਾਹਮਣੇ ਵੱਡੀ ਚੁਣੌਤੀ ਬਣਦਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਕੋਰੋਨਾਵਾਰਿਸ ਕਹਿਰ ਬੜੀ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਦੁਨੀਆ ਭਰ ਵਿੱਚ ਪੀੜਤਾਂ ਦੀ ਗਿਣਤੀ ਦਾ ਅੰਕੜਾ 2 ਲੱਖ ਪਾਰ ਕਰ ਗਿਆ ਹੈ ਅਤੇ ਮੌਤਾਂ ਦਾ ਅੰਕੜਾ 9 ਹਜ਼ਾਰ ਦੇ ਕਰੀਬ ਪਹੁੰਚਣ ਵਾਲਾ ਹੈ।