ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ। ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 28 ਹਜ਼ਾਰ ਤੋਂ ਪਾਰ ਹੋ ਗਈ ਹੈ।
ਕੋਵਿਡ-19 ਮਰੀਜ਼ਾਂ ਦੀ ਗਿਣਤੀ 28 ਹਜ਼ਾਰ ਤੋਂ ਪਾਰ, 24 ਘੰਟੇ 'ਚ 60 ਮੌਤਾਂ - covid 19 india
ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 28,380 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 886 ਲੋਕਾਂ ਦੀ ਮੌਤ ਵੀ ਹੋਈ ਹੈ। ਇਸ ਵਾਇਰਸ ਨਾਲ ਪਿਛਲੇ 24 ਘੰਟਿਆਂ ਵਿੱਚ 60 ਲੋਕਾਂ ਦੀ ਜਾਨ ਗਈ ਹੈ।
ਸਿਹਤ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 28,380 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 886 ਲੋਕਾਂ ਦੀ ਮੌਤ ਵੀ ਹੋਈ ਹੈ। ਕੁੱਝ ਰਾਹਤ ਦੀ ਖ਼ਬਰ ਇਹ ਹੈ ਕਿ ਇਨ੍ਹਾਂ ਮਰੀਜ਼ਾਂ ਵਿੱਚੋਂ 6362 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ। ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1463 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 60 ਲੋਕਾਂ ਦੀ ਮੌਤ ਹੋਈ ਹੈ।
ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਇਸ ਬਿਮਾਰੀ ਤੋਂ ਠੀਕ ਹੋਣ ਦੀ ਦਰ ਵਿੱਚ ਲਗਾਤਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਦਿਨ ਵਿੱਚ 400 ਦੇ ਕਰੀਬ ਲੋਕ ਠੀਕ ਹੋ ਗਏ ਹਨ। ਉਨ੍ਹਾਂ ਕਿਹਾ ਕਿ ਰਿਕਵਰੀ ਦਰ ਵੱਧ ਕੇ 22.17 ਫ਼ੀਸਦੀ ਹੋ ਗਈ ਹੈ।