ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ। ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 30 ਹਜ਼ਾਰ ਦੇ ਕਰੀਬ ਪੁਹੰਚ ਗਈ ਹੈ।
ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 29,974 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 937 ਲੋਕਾਂ ਦੀ ਮੌਤ ਵੀ ਹੋਈ ਹੈ। ਕੁੱਝ ਰਾਹਤ ਦੀ ਖ਼ਬਰ ਇਹ ਹੈ ਕਿ ਇਨ੍ਹਾਂ 29,974 ਲੋਕਾਂ ਵਿੱਚੋਂ 7027 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ। ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1594 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 51 ਲੋਕਾਂ ਦੀ ਮੌਤ ਹੋਈ ਹੈ।