ਪੰਜਾਬ

punjab

ETV Bharat / bharat

ਕੋਵਿਡ-19: ਦੇਸ਼ ਵਿੱਚ 24 ਘੰਟਿਆਂ 'ਚ 1813 ਨਵੇਂ ਮਾਮਲੇ, 71 ਮੌਤਾਂ - ਭਾਰਤ ਤਾਲਾਬੰਦੀ

ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 31,787 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 1008 ਲੋਕਾਂ ਦੀ ਮੌਤ ਵੀ ਹੋਈ ਹੈ। ਇਸ ਵਾਇਰਸ ਨਾਲ ਪਿਛਲੇ 24 ਘੰਟਿਆਂ ਵਿੱਚ 71 ਲੋਕਾਂ ਦੀ ਜਾਨ ਗਈ ਹੈ।

ਕੋਵਿਡ-19
ਕੋਵਿਡ-19

By

Published : Apr 29, 2020, 8:06 PM IST

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ। ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 32 ਹਜ਼ਾਰ ਦੇ ਕਰੀਬ ਪੁਹੰਚ ਗਈ ਹੈ।

ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 31,787 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 1008 ਲੋਕਾਂ ਦੀ ਮੌਤ ਵੀ ਹੋਈ ਹੈ। ਕੁੱਝ ਰਾਹਤ ਦੀ ਖ਼ਬਰ ਇਹ ਹੈ ਕਿ ਇਨ੍ਹਾਂ 29,974 ਲੋਕਾਂ ਵਿੱਚੋਂ 7797 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ। ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1813 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 71 ਲੋਕਾਂ ਦੀ ਮੌਤ ਹੋਈ ਹੈ।

ਦੱਸਣਯੋਗ ਹੈ ਕਿ ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਤੱਕ ਦੁਨੀਆ ਭਰ ਵਿੱਚ 217,674 ਮਨੁੱਖੀ ਜਾਨਾਂ ਲੈ ਚੁੱਕਾ ਹੈ ਅਤੇ 3,130,191 ਲੋਕ ਇਸ ਨਾਲ ਸੰਕਰਮਿਤ ਹਨ।

ABOUT THE AUTHOR

...view details