ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਲੌਕਡਾਊਨ ਦੇ ਬਾਵਜੂਦ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ। ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ ਸਾਢੇ 35 ਹਜ਼ਾਰ ਤੋਂ ਪਾਰ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1755 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 77 ਲੋਕਾਂ ਦੀ ਮੌਤ ਹੋਈ ਹੈ।
ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ, 24 ਘੰਟਿਆਂ 'ਚ 77 ਮੌਤਾਂ
ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 35,365 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 1152 ਲੋਕਾਂ ਦੀ ਮੌਤ ਵੀ ਹੋਈ ਹੈ। ਇਸ ਵਾਇਰਸ ਨਾਲ ਪਿਛਲੇ 24 ਘੰਟਿਆਂ ਵਿੱਚ 77 ਲੋਕਾਂ ਦੀ ਮੌਤ ਹੋਈ ਹੈ।
ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 35,6365 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 1152 ਲੋਕਾਂ ਦੀ ਮੌਤ ਵੀ ਹੋਈ ਹੈ। ਕੁੱਝ ਰਾਹਤ ਦੀ ਖ਼ਬਰ ਇਹ ਹੈ ਕਿ ਇਨ੍ਹਾਂ ਮਰੀਜ਼ਾਂ ਵਿੱਚੋਂ 9064 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ। ਭਾਰਤ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੇ 25,149 ਐਕਟਿਵ ਮਾਮਲੇ ਹਨ।
ਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਸਥਿਤੀ ਅਨੁਸਾਰ ਕੇਂਦਰੀ ਸਿਹਤ ਮੰਤਰਾਲੇ ਨੇ ਇਨ੍ਹਾਂ ਨੂੰ ਤਿੰਨ ਜ਼ੋਨਾਂ 'ਚ ਵੰਡਣ ਦਾ ਕੰਮ ਕੀਤਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਨਿਯਮਾਂ ਅਨੁਸਾਰ, ਹੁਣ ਜੇਕਰ ਜ਼ਿਲੇ 'ਚ 21 ਦਿਨਾਂ ਤੋਂ ਕੋਈ ਕੋਰੋਨਾ ਵਾਇਰਸ ਦਾ ਨਵਾਂ ਕੇਸ ਨਹੀਂ ਆਉਂਦਾ ਹੈ ਤਾਂ ਉਹ ਗਰੀਨ ਜ਼ੋਨ 'ਚ ਆਏਗਾ। ਪਹਿਲੇ ਇਹ ਸਮਾਂ 28 ਦਿਨਾਂ ਦਾ ਸੀ। ਲੌਕਡਾਊਨ ਖਤਮ ਹੋਣ ਤੋਂ ਬਾਅਦ ਵੀ ਲਿਸਟ ਲਈ 130 ਜ਼ਿਲੇ ਰੈੱਡ ਜ਼ੋਨ, 284 ਓਰੇਂਜ ਜ਼ੋਨ ਅਤੇ 319 ਜ਼ਿਲੇ ਗਰੀਨ ਜ਼ੋਨ 'ਚ ਸ਼ਾਮਲ ਕੀਤੇ ਗਏ ਹਨ।