ਪੰਜਾਬ

punjab

ETV Bharat / bharat

ਕੋਵਿਡ-19: ਭਾਰਤ 'ਚ ਮਰੀਜ਼ਾਂ ਦੀ ਗਿਣਤੀ 40 ਹਜ਼ਾਰ ਤੋਂ ਪਾਰ, 24 ਘੰਟਿਆਂ 'ਚ 83 ਮੌਤਾਂ - covid 19

ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 40,263 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 1306 ਲੋਕਾਂ ਦੀ ਮੌਤ ਵੀ ਹੋਈ ਹੈ। ਇਸ ਵਾਇਰਸ ਨਾਲ ਪਿਛਲੇ 24 ਘੰਟਿਆਂ ਵਿੱਚ 83 ਲੋਕਾਂ ਦੀ ਜਾਨ ਗਈ ਹੈ।

ਕੋਵਿਡ-19
ਕੋਵਿਡ-19

By

Published : May 3, 2020, 6:58 PM IST

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਲੌਕਡਾਊਨ ਦੇ ਬਾਵਜੂਦ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ। ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 40 ਹਜ਼ਾਰ ਤੋਂ ਪਾਰ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2487 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 83 ਲੋਕਾਂ ਦੀ ਮੌਤ ਹੋਈ ਹੈ।

ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 40,263 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 1306 ਲੋਕਾਂ ਦੀ ਮੌਤ ਵੀ ਹੋਈ ਹੈ। ਕੁੱਝ ਰਾਹਤ ਦੀ ਖ਼ਬਰ ਇਹ ਹੈ ਕਿ ਇਨ੍ਹਾਂ ਮਰੀਜ਼ਾਂ ਵਿੱਚੋਂ 10,887 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ। ਭਾਰਤ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੇ 28,070 ਐਕਟਿਵ ਮਾਮਲੇ ਹਨ।

ਦੱਸਣਯੋਗ ਹੈ ਕਿ ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਇਹ ਖ਼ਤਰਨਾਕ ਵਾਇਰਸ ਪੂਰੀ ਦੁਨੀਆ ਵਿੱਚ ਕਹਿਰ ਢਾਹ ਰਿਹਾ ਹੈ। ਵਿਸ਼ਵ ਭਰ ਵਿੱਚ 3,448,057 ਲੋਕ ਇਸ ਵਾਇਰਸ ਨਾਲ ਸੰਕਰਮਿਤ ਹਨ ਅਤੇ ਹੁਣ ਤੱਕ 244,229 ਲੋਕਾਂ ਦੀ ਇਸ ਨਾਲ ਮੌਤ ਹੋ ਚੁੱਕੀ ਹੈ।

ABOUT THE AUTHOR

...view details