ਪੰਜਾਬ

punjab

ETV Bharat / bharat

ਕੋਵਿਡ-19 ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਤੋਂ ਪਾਰ, 652 ਮੌਤਾਂ

ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 20,471 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 652 ਲੋਕਾਂ ਦੀ ਮੌਤ ਵੀ ਹੋਈ ਹੈ।

By

Published : Apr 22, 2020, 6:44 PM IST

ਕੋਵਿਡ-19
ਕੋਵਿਡ-19

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਲੌਕਡਾਊਨ ਦੇ ਬਾਵਜੂਦ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 'ਚ ਵਾਧੇ 'ਤੇ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ। ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 20 ਹਜ਼ਾਰ ਤੋਂ ਪਾਰ ਹੋ ਗਈ ਹੈ।

ਬੁੱਧਵਾਰ ਨੂੰ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 20,471 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 652 ਲੋਕਾਂ ਦੀ ਮੌਤ ਵੀ ਹੋਈ ਹੈ।

ਕੁੱਝ ਰਾਹਤ ਦੀ ਖ਼ਬਰ ਇਹ ਹੈ ਕਿ ਇਨ੍ਹਾਂ 20,471 ਲੋਕਾਂ ਵਿੱਚੋਂ 3959 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ। ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1486 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 49 ਲੋਕਾਂ ਦੀ ਮੌਤ ਹੋਈ ਹੈ।

ਦੇਸ਼ ਵਿੱਚ ਕੋਰੋਨਾ ਦੇ ਸੰਕਟ ਦੇ ਮੱਦੇਨਜ਼ਰ ਬੁੱਧਵਾਰ ਨੂੰ ਕੇਂਦਰੀ ਕੈਬਿਵੇਟ ਦੀ ਬੈਠਕ ਵੀ ਹੋਈ। ਜਿਸ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਦੇਸ਼ 'ਚ ਕੁੱਲ 723 ਕੋਵਿਡ ਹਸਪਤਾਲ ਹਨ। ਇਨ੍ਹਾਂ 'ਚ ਲਗਭਗ 2 ਲੱਖ ਬੈੱਡ ਤਿਆਰ ਹਨ ਅਤੇ 24,00 ਆਈਸੀਯੂ ਬੈੱਡ ਅਤੇ 12190 ਵੈਂਟੀਲੇਟਰ ਹਨ। 25 ਲੱਖ ਤੋਂ ਜ਼ਿਆਦਾ ਐਨ-95 ਮਾਸਕ ਵੀ ਹਨ, ਜਦਕਿ ਢਾਈ ਕਰੋੜ ਮਾਸਕਾਂ ਦਾ ਆਰਡਰ ਦਿੱਤਾ ਗਿਆ ਹੈ।

ABOUT THE AUTHOR

...view details