ਪੰਜਾਬ

punjab

ETV Bharat / bharat

ਕੋਵਿਡ-19: 24 ਘੰਟਿਆਂ 'ਚ 1752 ਮਾਮਲੇ, ਭਾਰਤ 'ਚ ਹੁਣ ਤੱਕ ਸਭ ਤੋਂ ਜ਼ਿਆਦਾ - ਕੋਵਿਡ 19 ਭਾਰਤ

ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 23,452 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 724 ਲੋਕਾਂ ਦੀ ਮੌਤ ਵੀ ਹੋਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1752 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 37 ਲੋਕਾਂ ਦੀ ਮੌਤ ਹੋਈ ਹੈ।

ਕੋਰੋਨਾ
ਕੋਰੋਨਾ

By

Published : Apr 24, 2020, 7:57 PM IST

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ। ਸ਼ੁੱਕਰਵਾਰ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਸਾਢੇ 23 ਹਜ਼ਾਰ ਦੇ ਕਰੀਬ ਹੋ ਗਈ ਹੈ।

ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 23,452 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 724 ਲੋਕਾਂ ਦੀ ਮੌਤ ਵੀ ਹੋਈ ਹੈ।

ਕੁੱਝ ਰਾਹਤ ਦੀ ਖ਼ਬਰ ਇਹ ਹੈ ਕਿ ਇਨ੍ਹਾਂ ਵਿੱਚੋਂ 4813 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ। ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1752 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 37 ਲੋਕਾਂ ਦੀ ਮੌਤ ਹੋਈ ਹੈ। ਭਾਰਤ ਵਿੱਚ 24 ਘੰਟਿਆਂ ਵਿੱਚ ਦਰਜ ਕੀਤੇ ਗਏ ਕੋਰੋਨਾ ਦੇ ਮਾਮਲਿਆਂ ਵਿੱਚੋਂ ਇਹ ਹੁਣ ਤੱਕ ਸਭ ਤੋਂ ਜ਼ਿਆਦਾ ਹਨ।

ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਦੇਸ਼ ਵਿੱਚ ਪਿਛਲੇ 28 ਦਿਨਾਂ ਤੋਂ ਜਿਹੜੇ ਜ਼ਿਲ੍ਹਿਆਂ ਤੋਂ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ ਉਨ੍ਹਾਂ ਦੀ ਗਿਣਤੀ ਵੱਧ ਕੇ 15 ਹੋ ਗਈ ਹੈ, ਜਦਕਿ ਦੇਸ਼ ਵਿੱਚ 80 ਜ਼ਿਲ੍ਹੇ ਅਜਿਹੇ ਹਨ ਜਿਨ੍ਹਾਂ ਨੇ ਪਿਛਲੇ 14 ਦਿਨਾਂ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਗਿਆ ਹੈ।

ABOUT THE AUTHOR

...view details