ਨਵੀਂ ਦਿੱਲੀ: ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਦਾ ਦਾਅਵਾ ਹੈ ਕਿ ਕੋਰੋਨਾਵਾਇਰਸ ਦੀ ਲਾਗ ਨੂੰ ਰੋਕਣ ਲਈ ਦੇਸ਼ ਵਿੱਚ ਤਾਲਾਬੰਦੀ ਦੇ ਕੁਝ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਨੇ ਕਿਹਾ ਕਿ ਵਿਕਸਿਤ ਦੇਸ਼ਾਂ ਵਿੱਚ ਇਹ ਮਹਾਮਾਰੀ ਤੇਜ਼ੀ ਨਾਲ ਵਧੀ ਹੈ, ਅਜਿਹਾ ਸਾਡੇ ਦੇਸ਼ ਵਿੱਚ ਨਹੀਂ ਹੈ।
ਕੋਵਿਡ-19: ਭਾਰਤ ਵਿੱਚ ਹੁਣ ਤੱਕ 1071 ਮਾਮਲੇ ਆਏ ਸਾਹਮਣੇ, 29 ਦੀ ਮੌਤ - ਕੋਰੋਨਾ ਵਾਇਰਸ ਨਾਲ ਮੌਤ
ਸਿਹਤ ਮੰਤਰਾਲੇ ਮੁਤਾਬਕ ਕੋਰੋਨਾ ਵਾਇਰਸ ਨਾਲ ਪੀੜਤ ਹੁਣ ਤੱਕ ਭਾਰਤ ਵਿੱਚ 1071 ਮਾਮਲੇ ਸਾਹਮਣੇ ਆਏ ਹਨ ਅਤੇ 29 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਲਵ ਅਗਰਵਾਲ ਨੇ ਕਿਹਾ ਕਿ ਦੇਸ਼ ਵਿੱਚ 100 ਤੋਂ ਲੈ ਕੇ 1000 ਮਾਮਲਿਆਂ ਤੱਕ ਜਾਣ ਲਈ 12 ਦਿਨ ਲੱਗੇ, ਜਦਕਿ ਵਿਕਸਿਤ ਦੇਸ਼ਾਂ ਵਿੱਚ ਇਨ੍ਹਾਂ ਦਿਨਾਂ 'ਚ 3500, 5000 ਤੋਂ 8000 ਮਾਮਲੇ ਆਏ ਹਨ। ਲਵ ਅਗਰਵਾਲ ਨੇ ਕਿਹਾ ਕਿ ਲੌਕਡਾਊਨ ਦਾ ਪ੍ਰਭਾਵ ਦੇਸ਼ ਵਿੱਚ ਦਿਖ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਹੁਣ ਤੱਕ 1071 ਮਾਮਲੇ ਸਾਹਮਣੇ ਆਏ ਹਨ ਅਤੇ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 24 ਘੰਟਿਆਂ ਵਿੱਚ 92 ਨਵੇਂ ਕੇਸ ਆਏ ਹਨ।
ਅਗਰਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਸਮਾਜ ਦੇ ਹਰ ਵਿਅਕਤੀ ਨੂੰ ਸਹਿਯੋਗ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀਆਂ ਗਾਈਡਲਾਈਨ 'ਤੇ 100 ਪ੍ਰਤੀਸ਼ਤ ਅਮਲ ਹੋਣਾ ਚਾਹੀਦਾ ਹੈ, ਜੇ 99 ਪ੍ਰਤੀਸ਼ਤ ਹੁੰਦਾ ਹੈ ਤਾਂ ਸਭ ਕੁਝ ਬੇਕਾਰ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਮਹਾਮਾਰੀ ਨੂੰ ਰੋਕਣ ਦੇ ਲਈ 100 ਪ੍ਰਤੀਸ਼ਤ ਕੋਸ਼ਿਸ਼ ਦੀ ਲੋੜ ਹੈ।