ਅੰਬਾਲਾ: ਕੋਰੋਨਾ ਵਾਇਰਸ ਦਾ ਕਹਿਰ ਦੇਸ਼ ਵਿੱਚ ਦਿਨੋਂ ਦਿਨ ਵੱਧਦਾ ਹੀ ਜਾ ਰਿਹਾ ਹੈ। ਹਰਿਆਣਾ ਵਿੱਚ ਕੋਰੋਨਾ ਨਾਲ ਪਹਿਲੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਕੋਰੋਨਾ ਦੇ ਕਾਰਨ ਇੱਕ ਅੰਬਾਲਾ ਦੇ 67 ਸਾਲਾਂ ਦੇ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਨੇ ਚੰਡੀਗੜ੍ਹ ਪੀਜੀਆਈ ਵਿੱਚ ਆਖਰੀ ਸਾਹ ਲਿਆ। ਇਸ ਦੀ ਪੁਸ਼ਟੀ ਅੰਬਾਲਾ ਦੇ ਸੀਐੱਮਓ ਨੇ ਕੀਤੀ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ 'ਚ ਸ਼ੁਰੂਆਤੀ ਲੱਛਣ ਪਾਏ ਜਾਣ ਤੋਂ ਬਾਅਦ ਉਸ ਨੂੰ ਅੰਬਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਮ੍ਰਿਤਕ ਦੀ ਹਾਲਤ ਵਿਗੜਣ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ। ਜਿੱਥੇ ਮ੍ਰਿਤਕ ਨੇ ਅੱਜ ਦਮ ਤੋੜ ਦਿੱਤਾ। ਇਸ ਪਹਿਲੀ ਮੌਤ ਨੇ ਸੂਬੇ ਵਿੱਚ ਦਹਿਸ਼ਤ ਦਾ ਮਹੌਲ ਪੈਦਾ ਕਰ ਦਿੱਤਾ ਹੈ।