ਪੰਜਾਬ

punjab

ETV Bharat / bharat

ਦੇਸ਼ ਵਿੱਚ ਕੋਵਿਡ-19 ਪੀੜਤਾਂ ਦੀ ਗਿਣਤੀ 37 ਹਜ਼ਾਰ ਤੋਂ ਪਾਰ, 1218 ਮੌਤਾਂ

ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 37 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ ਅਤੇ ਹੁਣ ਤੱਕ 1218 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਫ਼ੋਟੋ।
ਫ਼ੋਟੋ।

By

Published : May 2, 2020, 9:16 AM IST

ਨਵੀਂ ਦਿੱਲੀ: ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਸੰਖਿਆ ਦੇਸ਼ ਭਰ ਵਿੱਚ ਲਗਾਤਾਰ ਵੱਧ ਰਹੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 2293 ਨਵੇਂ ਕੇਸ ਸਾਹਮਣੇ ਆਏ ਹਨ ਅਤੇ 77 ਲੋਕਾਂ ਦੀ ਮੌਤ ਹੋ ਗਈ ਹੈ।

ਇਸ ਤੋਂ ਬਾਅਦ ਦੇਸ਼ ਭਰ ਵਿੱਚ ਕੋਂਰੋਨਾ ਪੌਜ਼ੀਟਿਵ ਕੇਸਾਂ ਦੀ ਕੁੱਲ ਸੰਖਿਆ 37 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ 25 ਤੋਂ ਵੱਧ ਕੇਸ ਸਰਗਰਮ ਹਨ, 9064 ਲੋਕ ਸਿਹਤਯਾਬ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਦਿੱਤੀ ਗਈ ਹੈ ਅਤੇ 1218 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਦੱਸ ਦਈਏ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਭਰ ਵਿੱਚ ਤਾਲਾਬੰਦੀ ਕੀਤੀ ਗਈ ਹੈ ਜਿਸ ਦੀ ਮਿਆਦ ਹੁਣ 17 ਮਈ ਤੱਕ ਵਧਾ ਦਿੱਤੀ ਗਈ ਹੈ।

ABOUT THE AUTHOR

...view details