ਨਵੀਂ ਦਿੱਲੀ: ਵਿਸ਼ਵ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਬਾਕੀ ਦੇਸ਼ਾਂ ਦੀ ਤਰ੍ਹਾਂ ਭਾਰਤ ਵੀ ਇਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।
ਭਾਰਤ 'ਚ ਕੋਰੋਨਾ ਦੇ ਮਾਮਲਿਆਂ 'ਚ ਵਾਧਾ, 6761 ਮਰੀਜ਼, 206 ਮੌਤਾਂ - ਕੋਰੋਨਾ ਦੇ ਮਾਮਲਿਆਂ 'ਚ ਵਾਧਾ
ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 6761 ਹੋ ਗਈ ਹੈ। ਇਸ ਖ਼ਤਰਨਾਕ ਵਾਇਰਸ ਕਾਰਨ ਦੇਸ਼ ਵਿੱਚ ਹੁਣ ਤੱਕ 206 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।
ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 6761 ਹੋ ਗਈ ਹੈ। ਇਨ੍ਹਾਂ ਵਿੱਚੋਂ 5709 ਦਾ ਇਸ ਵੇਲੇ ਇਲਾਜ ਚੱਲ ਰਿਹਾ ਹੈ। 504 ਮਰੀਜ਼ਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਕੋਰੋਨਾ ਵਾਇਰਸ ਕਾਰਨ ਭਾਰਤ ਵਿੱਚ ਹੁਣ ਤੱਕ 206 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।
ਸਿਹਤ ਮੰਤਰਾਲੇ ਮੁਤਾਬਕ ਭਾਰਤ ਵਿੱਚ ਪਿਛਲੇ 12 ਘੰਟਿਆਂ ਵਿੱਚ ਕੋਰੋਨਾ ਵਾਇਰਸ ਕਾਰਨ 30 ਮੌਤਾਂ ਹੋਈਆਂ ਹਨ। ਰਿਪੋਰਟਾਂ ਮੁਤਾਬਕ ਇਹ ਖ਼ਤਰਨਾਕ ਵਾਇਰਸ ਦੁਨੀਆ ਭਰ ਵਿੱਚ 94 ਹਜ਼ਾਰ ਤੋਂ ਵੱਧ ਮਨੁੱਖੀ ਜਾਨਾਂ ਲੈ ਚੁੱਕਾ ਹੈ ਅਤੇ 15 ਲੱਖ ਤੋਂ ਵੱਧ ਲੋਕ ਇਸ ਤੋਂ ਪ੍ਰਭਾਵਿਤ ਹੋਏ ਹਨ।