ਨਵੀਂ ਦਿੱਲੀ: ਸੀਬੀਐਸਈ (ਕੇਂਦਰੀ ਸੈਕੰਡਰੀ ਸਿੱਖਿਆ ਬੋਰਡ) ਅਤੇ ਜੇਈਈ ਮੇਨ ਦੀਆਂ ਪ੍ਰੀਖਿਆਵਾਂ 31 ਮਾਰਚ ਤੋਂ ਬਾਅਦ ਮੁੜ ਤੈਅ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵੱਲੋਂ ਦਿੱਤੀ ਗਈ ਹੈ।
ਕੋਰੋਨਾ ਵਾਇਰਸ ਕਾਰਨ ਦੇਸ਼ ਭਰ 'ਚ ਪ੍ਰੀਖਿਆਵਾਂ ਮੁਲਤਵੀ - JEE Mains postponed
ਕੋਰੋਨਾ ਵਾਇਰਸ ਕਾਰਨ ਦੇਸ਼ 'ਚ ਸੀਬੀਐੱਸਈ ਦੇ ਸਾਰੇ ਵਿੱਦਿਅਕ ਅਦਾਰਿਆਂ ਦੀਆਂ ਪ੍ਰੀਖਿਆਵਾਂ ਨੂੰ 31 ਮਾਰਚ ਤਕ ਮੁਲਤਵੀ ਕਰਨ ਦੇ ਆਦੇਸ਼ ਦਿੱਤੇ ਹਨ। ਸੀਬੀਐਸਈ ਅਤੇ ਜੇਈਈ ਮੇਨ ਦੀਆਂ ਪ੍ਰੀਖਿਆਵਾਂ 31 ਮਾਰਚ ਤੋਂ ਬਾਅਦ ਮੁੜ ਤੈਅ ਕੀਤੀਆਂ ਜਾਣਗੀਆਂ।
ਮੰਤਰਾਲੇ ਨੇ ਕੋਰੋਨਾ ਵਾਇਰਸ ਕਾਰਨ ਦੇਸ਼ 'ਚ ਸੀਬੀਐੱਸਈ ਦੇ ਸਾਰੇ ਵਿੱਦਿਅਕ ਅਦਾਰਿਆਂ ਦੀਆਂ ਪ੍ਰੀਖਿਆਵਾਂ ਨੂੰ 31 ਮਾਰਚ ਤਕ ਮੁਲਤਵੀ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, ਜੇਈਈ ਮੇਨ ਦੀਆਂ ਪ੍ਰੀਖਿਆਵਾਂ ਵੀ ਅਗਲੇ ਐਲਾਨ ਤੱਕ ਲਈ ਮੁਲਤਵੀ ਕਰ ਦਿੱਤੀਆਂ ਹਨ। ਇਹ ਪ੍ਰੀਖਿਆਵਾਂ ਪੰਜ ਅਪ੍ਰੈਲ ਤੋਂ 11 ਅਪ੍ਰੈਲ ਤਕ ਹੋਣੀਆਂ ਸਨ।
ਮੰਤਰਾਲੇ ਨੇ ਬੁੱਧਵਾਰ ਨੂੰ ਇੱਕ ਬਿਆਨ ਦੇ ਜ਼ਰੀਏ ਦੱਸਿਆ ਕਿ ਅਕੈਡਮਿਕ ਕੈਲੰਡਰ ਅਤੇ ਪ੍ਰੀਖਿਆ ਦਾ ਪ੍ਰੋਗਰਾਮ ਬੇਹੱਦ ਮਹੱਤਵਪੂਰਨ ਹੁੰਦਾ ਹੈ ਪਰ ਓਨੀ ਹੀ ਜ਼ਰੂਰੀ ਸੁਰੱਖਿਆ ਵੀ ਹੈ। ਲਿਹਾਜ਼ਾ, ਵੱਖ-ਵੱਖ ਪ੍ਰੀਖਿਆਵਾਂ 'ਚ ਸ਼ਾਮਲ ਹੋ ਰਹੇ ਵਿਦਿਆਰਥੀ-ਵਿਦਿਆਰਥਣਾਂ, ਅਧਿਆਪਕਾਂ ਅਤੇ ਮਾਪਿਆਂ ਦੀ ਸੁਰੱਖਿਆ ਲਈ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ।