ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੀ ਤਬਾਹੀ ਰੁਕਣ ਦਾ ਨਾਂਅ ਨਹੀਂ ਲੈ ਰਹੀ। ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਮਰੀਜ਼ਾਂ ਦੀ ਗਿਣਤੀ ਚਾਰ ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਭਾਰਤ ਵਿਚ ਹੁਣ ਤੱਕ ਕੋਰੋਨਾ ਵਾਇਰਸ ਕਾਰਨ 109 ਲੋਕਾਂ ਦੀ ਮੌਤ ਹੋਈ ਹੈ ਅਤੇ 4067 ਇਸ ਦੇ ਸੰਕਰਮਣ ਦਾ ਸ਼ਿਕਾਰ ਹੋ ਚੁੱਕੇ ਹਨ।
ਇਸ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 232 ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ 32 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 693 ਨਵੇਂ ਕੇਸ ਸਾਹਮਣੇ ਆਏ ਹਨ।
ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਦੇਸ਼ ਵਿੱਚ 21 ਦਿਨਾਂ ਦੀ ਤਾਲਾਬੰਦੀ ਜਾਰੀ ਹੈ, ਜੋ 14 ਅਪ੍ਰੈਲ ਤੱਕ ਚੱਲੇਗੀ। ਦੇਸ਼ ਵਿੱਚ ਕੋਰੋਨਾ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ।