ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਮਾਰੀ ਨੇ ਸਾਰੀ ਦੁਨੀਆ ਵਿੱਚ ਕਹਿਰ ਮਚਾਇਆ ਹੋਇਆ ਹੈ। ਦੁਨੀਆ ਭਰ ਵਿੱਚ ਹੁਣ ਤੱਕ 1,202,827 ਲੋਕ ਇਸ ਤੋਂ ਪੀੜਤ ਹਨ ਅਤੇ 64,771 ਲੋਕ ਇਸ ਖ਼ਤਰਨਾਕ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਕੁਝ ਰਾਹਤ ਵਾਲੀ ਖ਼ਬਰ ਇਹ ਹੈ ਕਿ ਹੁਣ ਤੱਕ 246,886 ਲੋਕ ਇਸ ਬਿਮਾਰੀ ਨਾਲ ਲੜ ਕੇ ਠੀਕ ਵੀ ਹੋਏ ਹਨ।
ਕੋਰੋਨਾ ਦਾ ਕਹਿਰ ਜਾਰੀ, ਭਾਰਤ 'ਚ 100 ਲੋਕਾਂ ਦੀ ਮੌਤ
ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ਵਿੱਚ ਹੁਣ ਤੱਕ 64771 ਮੌਤਾਂ ਹੋਈਆਂ ਹਨ। ਭਾਰਤ ਵਿੱਚ ਇਸ ਦੀ ਚਪੇਟ 'ਚ ਆਉਣ ਨਾਲ 100 ਲੋਕਾਂ ਦੀ ਮੌਤ ਹੋਈ ਹੈ।
ਭਾਰਤ ਵੀ ਇਸ ਦੇ ਕਹਿਰ ਤੋਂ ਬਚ ਨਹੀਂ ਪਾ ਰਿਹਾ। ਦੇਸ਼ ਵਿੱਚ ਹੁਣ ਤੱਕ 3,588 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 100 ਲੋਕਾਂ ਦੀ ਮੌਤ ਹੋਈ ਹੈ। ਕੋਰੋਨਾ ਵਾਇਰਸ ਇਟਲੀ ’ਚ ਹੁਣ ਤੱਕ 15,362 ਮਨੁੱਖੀ ਜਾਨਾਂ ਲੈ ਚੁੱਕਾ ਹੈ ਜਦ ਕਿ 124,632 ਲੱਖ ਵਿਅਕਤੀ ਕੋਰੋਨਾ ਪੌਜ਼ੀਟਿਵ ਹਨ।
ਅਮਰੀਕਾ ਵਿੱਚ ਸਭ ਤੋਂ ਜ਼ਿਆਦਾ 312,076 ਕੋਰੋਨਾ ਪੀੜਤ ਹਨ ਅਤੇ 8,496 ਲੋਕਾਂ ਦੀ ਮੌਤ ਹੋਈ ਹੈ। ਚੀਨ ’ਚ ਕੋਰੋਨਾ ਵਾਇਰਸ ਨਾਲ ਹੁਣ ਤੱਕ 3,333 ਵਿਅਕਤੀ ਮਾਰੇ ਗਏ ਹਨ ਤੇ ਕੁੱਲ 82,574 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ’ਚੋਂ 77,160 ਵਿਅਕਤੀ ਠੀਕ ਵੀ ਹੋ ਚੁੱਕੇ ਹਨ। ਭਾਰਤ ਵਿੱਚ 3,588 ਮਰੀਜ਼ਾਂ ਵਿੱਚੋਂ ਮਹਿਜ਼ 229 ਲੋਕ ਹੀ ਅਜੇ ਤੱਕ ਠੀਕ ਹੋਏ ਹਨ।