ਨਵੀਂ ਦਿੱਲੀ: ਵਿਸ਼ਵ ਭਰ ਵਿੱਚ ਕੋਰੋਨਾਵਾਇਰਸ ਦੇ ਮਰੀਜ਼ਾਂ ਦਾ ਅੰਕੜਾ 10 ਲੱਖ ਤੋਂ ਪਾਰ ਕਰ ਗਿਆ ਹੈ ਅਤੇ ਇਸ ਮਹਾਮਾਰੀ ਕਾਰਨ ਪੂਰੀ ਦੁਨੀਆ ਵਿੱਚ 53,069 ਲੋਕ ਆਪਣੀ ਜਾਨ ਗੁਆ ਬੈਠੇ ਹਨ।
ਭਾਰਤ 'ਚ ਕੋਰੋਨਾ ਦਾ ਕਹਿਰ ਜਾਰੀ, ਮਰੀਜ਼ਾਂ ਦੀ ਗਿਣਤੀ ਹੋਈ 2500 ਤੋਂ ਪਾਰ, 72 ਮੌਤਾਂ - ਕੋਵਿਡ 19 ਭਾਰਤ ਮੌਤਾਂ
ਦੇਸ਼ 'ਚ ਕੋਰੋਨਾ ਵਾਇਰਸ ਦਾ ਪਸਾਰ ਰੁਕਦਾ ਨਜ਼ਰ ਨਹੀਂ ਨਜ਼ਰ ਆ ਰਿਹਾ। ਭਾਰਤ ਵਿੱਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ 25,43 ਪਹੁੰਚ ਗਈ ਹੈ ਅਤੇ ਹੁਣ ਤੱਕ 72 ਮੌਤਾਂ ਹੋਈਆਂ ਹਨ।
ਭਾਰਤ ਵਿੱਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ 25,43 ਪਹੁੰਚ ਗਈ ਹੈ ਅਤੇ ਹੁਣ ਤੱਕ 72 ਮੌਤਾਂ ਹੋਈਆਂ ਹਨ। ਭਾਵੇਂ ਕੋਰੋਨਾ ਵਾਇਰਸ ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਸੀ ਪਰ ਇਸ ਕਾਰਨ ਸਭ ਤੋਂ ਵੱਧ ਜਾਨੀ ਨੁਕਸਾਨ ਇਟਲੀ ਨੂੰ ਹੋਇਆ ਹੈ। ਇਟਲੀ ਵਿੱਚ ਹੁਣ ਤੱਕ 13,915 ਵਿਅਕਤੀ ਮਾਰੇ ਜਾ ਚੁੱਕੇ ਹਨ ਤੇ 1,15,242 ਵਿਅਕਤੀ ਇਸ ਮਹਾਮਾਰੀ ਨਾਲ ਜੂਝ ਰਹੇ ਹਨ। ਇਟਲੀ ਤੋਂ ਬਾਅਦ ਸਭ ਤੋਂ ਜ਼ਿਆਦਾ ਮੌਤਾਂ 10,348 ਸਪੇਨ ਵਿੱਚ ਹੋਈਆਂ ਹਨ।
ਦੇਸ਼ 'ਚ ਕੋਰੋਨਾ ਵਾਇਰਸ ਦਾ ਪਸਾਰ ਰੁਕਦਾ ਨਜ਼ਰ ਨਹੀਂ ਨਜ਼ਰ ਆ ਰਿਹਾ। ਪੀੜਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਵੀਰਵਾਰ ਨੂੰ ਵੱਖ-ਵੱਖ ਰਾਜਾਂ 'ਚ ਕੁੱਲ 343 ਨਵੇਂ ਮਾਮਲੇ ਦਰਜ ਕੀਤੇ ਗਏ। ਕਈ ਥਾਵਾਂ 'ਤੇ ਮਰੀਜ਼ਾਂ ਦੀ ਸਾਂਭ ਸੰਬਾਲ ਕਰ ਰਹੇ ਡਾਕਟਰਾਂ ਤੇ ਹੋਰ ਸਿਹਤ ਮੁਲਾਜ਼ਮਾਂ 'ਤੇ ਹਮਲੇ ਦੇ ਮਾਮਲੇ ਵੀ ਸਾਹਮਣੇ ਆਏ ਹਨ।