ਨਵੀਂ ਦਿੱਲੀ: ਸ਼ਨੀਵਾਰ ਨੂੰ ਭਾਰਤ 'ਚ ਕੋਰੋਨਾ ਵਾਇਰਸ ਨਾਲ ਪੀੜ੍ਹਤਾਂ ਦੀ ਗਿਣਤੀ ਵੱਧ ਕੇ 283 ਹੋ ਗਈ ਹੈ। ਦੁਨੀਆ ਭਰ ਵਿੱਚ ਹੁਣ ਤੱਕ 11 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ। ਇਕੱਲੇ ਚੀਨ ਅਤੇ ਇਟਲੀ ਵਿਚ 6000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।
ਕੋਵਿਡ-19: ਭਾਰਤ 'ਚ 283 ਮਾਮਲਿਆਂ ਦੀ ਪੁਸ਼ਟੀ - COVID-19
ਹੁਣ ਤੱਕ ਵਿਸ਼ਵ ਭਰ ਵਿੱਚ ਕਰੋਨਾ ਵਾਇਰਸ ਕਾਰਨ 11 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਕੱਲੇ ਚੀਨ ਅਤੇ ਇਟਲੀ ਵਿਚ 6000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਸਾਰੀ ਦੁਨੀਆ 'ਚ ਕੋਵਿਡ-19 ਦੀ ਲਪੇਟ 'ਚ ਆਉਣ ਵਾਲੇ ਪੀੜ੍ਹਤਾਂ ਦੀ ਗਿਣਤੀ 2 ਲੱਖ 84 ਹਜ਼ਾਰ ਤੋਂ ਵੀ ਵੱਧ ਹੋ ਗਈ ਹੈ।
ਕੋਵਿਡ-19 ਹੁਣ ਤੱਕ 170 ਦੇਸ਼ਾਂ ਵਿਚ ਫੈਲ ਚੁੱਕਾ ਹੈ ਤੇ ਤਕਰਿਬਨ ਪੌਨੇ 3 ਲੱਖ ਲੋਕ ਇਸ ਤੋਂ ਲਪੇਟ 'ਚ ਆਏ ਹਨ। ਭਾਰਤ ਵਿੱਚ ਵੀ ਇਹ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਦੇਸ਼ ਵਿਚ ਹੁਣ ਤਕ 283 ਮਾਮਲੇ ਸਾਹਮਣੇ ਆਏ ਹਨ।
ਇਨ੍ਹਾਂ ਵਿਚੋਂ ਭਾਰਤੀਆਂ ਦੇ ਨਾਲ ਨਾਲ ਕੁਝ ਵਿਦੇਸ਼ੀ ਮੂਲ ਦੇ ਨਾਗਰਿਕ ਵੀ ਹਨ। ਸਿਰਫ ਸ਼ੁੱਕਰਵਾਰ ਨੂੰ ਹੀ 63 ਨਵੇਂ ਕੇਸ ਸਾਹਮਣੇ ਆਏ ਸਨ। ਅੱਜ (ਸ਼ਨੀਵਾਰ) ਨੂੰ ਹੁਣ ਤੱਕ 35 ਨਵੇਂ ਕੇਸ ਸਾਹਮਣੇ ਆਏ ਹਨ। ਦੇਸ਼ ਵਿੱਚ ਕੋਰੋਨਾ ਕਾਰਨ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਬਿਮਾਰੀ ਨਾਲ ਪ੍ਰਭਾਵਤ ਹੋਏ 28 ਲੋਕ ਠੀਕ ਵੀ ਹੋ ਗਏ ਹਨ। ਮਹਾਰਾਸ਼ਟਰ ਵਿਚ ਇਸ ਬਿਮਾਰੀ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਿਥੇ 52 ਲੋਕ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ ਹੋਏ ਹਨ।