ਪੰਜਾਬ

punjab

ETV Bharat / bharat

ਕੋਰੋਨਾ ਦਾ ਕਹਿਰ: ਭਾਰਤ ਵਿੱਚ ਹੁਣ ਤੱਕ 58 ਮੌਤਾਂ, 151 ਹੋਏ ਠੀਕ - covid 19 death toll

ਕੋਰੋਾਵਾਇਰਸ ਕਾਰਨ 24 ਘੰਟਿਆਂ ਵਿੱਚ 328 ਮਾਮਲੇ ਨਵੇਂ ਸਾਹਮਣੇ ਆਏ ਹਨ ਅਤੇ 12 ਲੋਕਾਂ ਦੀ ਮੌਤ ਹੋਈ ਹੈ। ਹਰਿਆਣਾ ਵਿੱਚ ਵੀ ਕੋਰੋਨਾ ਕਾਰਨ ਪਹਿਲੀ ਮੌਤ ਦਾ ਮਾਮਲਾ ਸਾਹਮਣੇ ਆਇਆ।

ਕੋਰੋਨਾ
ਕੋਰੋਨਾ

By

Published : Apr 2, 2020, 2:56 PM IST

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਵੀਰਵਾਰ ਸਵੇਰ ਤੱਕ ਮਰੀਜ਼ਾਂ ਦੀ ਗਿਣਤੀ ਵੱਧ ਕੇ 1998 ਹੋ ਗਈ ਹੈ। ਜਦਕਿ ਇਸ ਵਾਇਰਸ ਕਾਰਨ ਮਰਨ ਵਾਲਿਆਂ ਦਾ ਅੰਕੜਾ 58 ਪਹੁੰਚ ਗਿਆ ਹੈ।

ਇਸੇ ਵਿਚਕਾਰ ਰਾਹਤ ਵਾਲੀ ਖ਼ਬਰ ਇਹ ਹੈ ਕਿ ਇਸ ਵਾਇਰਸ ਨਾਲ ਪੀੜਤ 151 ਲੋਕਾਂ ਦਾ ਸਫ਼ਲਤਾਪੂਰਵਕ ਇਲਾਜ ਵੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ (ਕੱਲ ਦੁਪਹਿਰ ਦੇ ਅੰਕੜੇ) ਵਿੱਚ ਸਾਹਮਣੇ ਆਏ ਅੰਕੜਿਆਂ ਮੁਤਾਬਕ 328 ਮਾਮਲੇ ਨਵੇਂ ਸਾਹਮਣੇ ਆਏ ਹਨ ਅਤੇ 24 ਘੰਟਿਆਂ ਵਿੱਚ 12 ਲੋਕਾਂ ਦੀ ਮੌਤ ਹੋਈ ਹੈ।

ਕੋਰੋਨਾ ਦਾ ਕਹਿਰ: ਭਾਰਤ ਵਿੱਚ ਹੁਣ ਤੱਕ 58 ਮੌਤਾਂ, 151 ਹੋਏ ਠੀਕ

ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਦਾ ਦੇਹਾਂਤ
ਕੋਰੋਨਾਵਾਇਰਸ ਕਾਰਨ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਅੱਜ ਸਵੇਰੇ 4.30 ਵਜੇ ਦੇਹਾਂਤ ਹੋ ਗਿਆ ਹੈ। ਬੁੱਧਵਾਰ ਨੂੰ ਉਨ੍ਹਾਂ ਵਿੱਚ ਕੋਰੋਨਾ ਵਾਇਰਸ ਪੌਜ਼ੀਟਿਵ ਪਾਇਆ ਗਿਆ ਸੀ ਜਿਸ ਕਾਰਨ ਉਨ੍ਹਾਂ ਦਾ ਅੱਜ ਤੜਕਸਾਰ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਹਰਿਆਣਾ 'ਚ ਹੋਈ 67 ਸਾਲਾ ਵਿਅਕਤੀ ਦੀ ਮੌਤ
ਕੋਰੋਨਾਵਾਇਰਸ ਕਾਰਨ ਹੋ ਰਹੀ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਇਸ ਕਾਰਨ ਹਰਿਆਣਾ ਵਿੱਚ ਵੀ ਪਹਿਲੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ABOUT THE AUTHOR

...view details