ਨਵੀਂ ਦਿੱਲੀ: ਦੁਨੀਆ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਨੇ ਦੁਨੀਆ ਨੂੰ ਰੋਕ ਕੇ ਰੱਖ ਦਿੱਤਾ ਹੈ। ਕਈ ਸੰਸਥਾਵਾਂ ਅਤੇ ਜਥੇਬੰਦੀਆਂ ਇਸ ਵਾਇਰਸ ਨਾਲ ਨਜਿੱਠਣ ਲਈ ਲੋਕਾਂ ਦੀ ਸੇਵਾ ਕਰ ਰਹੀਆਂ ਹਨ ਅਤੇ ਕਈਆਂ ਵੱਲੋਂ ਪੀਐਮ ਕੇਅਰਜ਼ ਫੰਡ ਵਿੱਚ ਦਾਨ ਕੀਤਾ ਜਾ ਰਿਹਾ ਹੈ। ਦਿੱਲੀ ਯੂਨੀਵਰਸਿਟੀ ਸਟੂਡੈਂਟ ਯੂਨੀਅਨ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੀਐਮ ਕੇਅਰਜ਼ ਫੰਡ ਵਿੱਚ 1 ਲੱਖ ਰੁਪਏ ਦਾਨ ਕਰਨ ਦਾ ਐਲਾਨ ਕੀਤਾ ਹੈ।
ਵਿਦਿਆਰਥੀਆਂ ਦੀ ਸੰਸਥਾ ਨੇ ਕਾਰਜਕਾਰੀ ਕੌਂਸਲ ਦੀ ਮੀਟਿੰਗ ਕੀਤੀ ਅਤੇ ਚੱਲ ਰਹੀ ਤਾਲਾਬੰਦੀ ਦੌਰਾਨ ਵਿਦਿਆਰਥੀਆਂ ਦੀਆਂ ਪਰੇਸ਼ਾਨੀਆਂ ਦੇ ਮਸਲਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ। ਕੌਂਸਲ ਨੇ ਸਮੈਸਟਰ ਪ੍ਰੀਖਿਆਵਾਂ, ਯੂਨੀਵਰਸਿਟੀ ਦਾਖਲਾ ਪ੍ਰਕਿਰਿਆ, ਮੁਲਾਂਕਣ, ਸਿਲੇਬਸ ਸੁਧਾਰਾਂ ਅਤੇ ਸਮੀਖਿਆ ਕਮੇਟੀ ਨਾਲ ਜੁੜੇ ਮੁੱਦਿਆਂ ਨੂੰ ਵੇਖਣ ਲਈ ਸੱਤ ਨੁਮਾਇੰਦਿਆਂ ਵਾਲੀਆਂ ਪੰਜ ਕਮੇਟੀਆਂ ਦਾ ਗਠਨ ਕਰਨ ਦਾ ਫੈਸਲਾ ਕੀਤਾ ਹੈ।