ਨਵੀਂ ਦਿੱਲੀ: ਏਅਰ ਇੰਡੀਆ ਨੇ ਵੀਰਵਾਰ ਨੂੰ ਲਗਭਗ 200 ਪਾਇਲਟਾਂ ਦੇ ਠੇਕੇ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤੇ ਹਨ। ਜਾਣਕਾਰੀ ਦਿੰਦੇ ਹੋਏ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜਿਨ੍ਹਾਂ ਪਾਇਲਟਾਂ ਨੂੰ ਰਿਟਾਇਰਮੈਂਟ ਤੋਂ ਬਾਅਦ ਦੁਬਾਰਾ ਨੌਕਰੀ 'ਤੇ ਰੱਖਿਆ ਗਿਆ ਸੀ, ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੋਵਿਡ-19 ਨੂੰ ਰੋਕਣ ਲਈ ਕੀਤੀ ਤਾਲਾਬੰਦੀ ਦੇ ਮੱਦੇਨਜ਼ਰ ਸਾਰੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਵਪਾਰਕ ਤੇ ਯਾਤਰੀ ਉਡਾਣਾਂ 14 ਅਪ੍ਰੈਲ ਤੱਕ ਬੰਦ ਹਨ ਤੇ ਕੰਪਨੀ ਨੂੰ ਹਰ ਹਫ਼ਤੇ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ।
ਕੋਰੋਨੋਵਾਇਰਸ ਮਹਾਂਮਾਰੀ ਦੌਰਾਨ ਪੈਸਿਆਂ ਦੀ ਬਚਤ ਕਰਨ ਲਈ, ਰਾਸ਼ਟਰੀ ਕੈਰੀਅਰ ਨੇ ਅਗਲੇ ਤਿੰਨ ਮਹੀਨਿਆਂ ਲਈ ਕੈਬਿਨ ਕਰੂ ਨੂੰ ਛੱਡ ਕੇ ਸਾਰੇ ਕਰਮਚਾਰੀਆਂ ਲਈ ਭੱਤੇ ਪਹਿਲਾਂ ਹੀ ਕੱਟ ਦਿੱਤੇ ਹਨ।