ਪੰਜਾਬ

punjab

ETV Bharat / bharat

COVID-19 ਨਾਲ ਭਾਰਤ ਵਿੱਚ ਪਹਿਲੀ ਮੌਤ, ਕਰਨਾਟਕਾ 'ਚ 76 ਸਾਲਾ ਬਜੁਰਗ ਸੀ ਪੀੜ੍ਹਤ - coronavirus

ਭਾਰਤ ਵਿੱਚ ਕੋਰੋਨਾਵਾਇਰਸ ਕਾਰਨ ਪਹਿਲੇ ਮੌਤ ਦੇ ਕੇਸ ਦੀ ਪੁਸ਼ਟੀ ਹੋਈ ਹੈ। ਦੇਸ਼ ਵਿੱਚ ਹੁਣ ਤੱਕ ਇਸ ਵਾਇਰਸ ਨਾਲ ਪੀੜਤ ਲੋਕਾਂ ਦੇ ਕਰੀਬ 74 ਮਾਮਲੇ ਸਾਹਮਣੇ ਆ ਚੁੱਕੇ ਹਨ।

ਕੋਰੋਨਾ ਵਾਇਰਸ ਨਾਲ ਭਾਰਤ ਵਿੱਚ 76 ਸਾਲਾ ਵਿਅਕਤੀ ਦੀ ਮੌਤ
ਫ਼ੋਟੋ

By

Published : Mar 12, 2020, 11:03 PM IST

Updated : Mar 12, 2020, 11:44 PM IST

ਨਵੀਂ ਦਿੱਲੀ: ਚੀਨ ਦੇ ਵੁਹਾਨ ਇਲਾਕੇ ਤੋਂ ਫੈਲੇ ਕੋਰੋਨਾ ਵਾਇਰਸ ਦਾ ਅਸਰ ਦੁਨੀਆਂਭਰ ਵਿੱਚ ਫੈਲ ਗਿਆ ਹੈ। ਉੱਥੇ ਹੀ ਕੋਰੋਨਾਵਾਇਰਸ ਕਾਰਨ ਭਾਰਤ ਵਿੱਚ ਪਹਿਲੇ ਮੌਤ ਦੇ ਕੇਸ ਦੀ ਪੁਸ਼ਟੀ ਹੋਈ ਹੈ।

ਕਰਨਾਟਕ ਦੇ ਸਿਹਤ ਵਿਭਾਗ ਦੇ ਕਮਿਸ਼ਨਰ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਾਬੁਰਗੀ ਦੇ ਰਹਿਣ ਵਾਲੇ 76 ਸਾਲਾ ਬਜੁਰਗ ਵਿਅਕਤੀ ਦੀ ਇਸ ਵਾਇਰਸ ਨਾਲ ਮੌਤ ਹੋਈ ਹੈ। ਦੱਸਦਈਏ ਕਿ ਭਾਰਤ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 74 ਹੋ ਗਈ ਹੈ। ਕੇਰਲ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਕੁੱਲ 74 ਮਾਮਲਿਆਂ 'ਚ 56 ਭਾਰਤੀ ਅਤੇ 17 ਵਿਦੇਸ਼ੀ ਹਨ।

ਵਿਸ਼ਵ ਸਿਹਤ ਸੰਗਠਨ ਨੇ ਚਿੰਤਾ ਕੀਤੀ ਜ਼ਾਹਰ
ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ 'ਤੇ ਵਿਸ਼ਵ ਸਿਹਤ ਸੰਗਠਨ ਨੇ ਚਿੰਤਾ ਜ਼ਾਹਰ ਕੀਤੀ ਹੈ। ਸੰਗਠਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਗਲੋਬਲ ਕੋਰੋਨਾ ਵਾਇਰਸ ਸੰਕਟ ਹੁਣ ਇੱਕ ਮਹਾਮਾਰੀ ਹੈ। ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁਲ 1,26,502 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 4637 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਫ਼ੋਟੋ

ਕੋਰੋਨਾ ਵਾਇਰਸ ਸਬੰਧੀ ਹੈਲਪਲਾਈਨ ਨੰਬਰ ਜਾਰੀ
ਕੇਂਦਰ ਸਰਕਾਰ ਵੱਲੋਂ ਕੋਰੋਨਾ ਵਾਇਰਸ ਸਬੰਧੀ ਹਰ ਸੂਬੇ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਇਸ ਵਾਇਰਸ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ ਤੁਸੀਂ ਇਨ੍ਹਾਂ ਨੈਸ਼ਨਲ ਹੈਲਪਲਾਈਨ ਨੰਬਰ 'ਤੇ ਸੰਪਰਕ ਕਰ ਸਕਦੇ ਹੋ।

ਫ਼ੋਟੋ

ਭਾਰਤ ਵਿੱਚ ਹੁਣ ਤੱਕ 74 ਮਾਮਲੇ
ਭਾਰਤ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤ ਅਲਗ-ਅਲਗ ਸੂਬੇ ਤੋਂ 74 ਮਾਮਲੇ ਸਾਹਮਣੇ ਆ ਚੁੱਕੇ ਹਨ।

Last Updated : Mar 12, 2020, 11:44 PM IST

ABOUT THE AUTHOR

...view details