ਨਵੀਂ ਦਿੱਲੀ: ਭਾਰਤੀ ਹਵਾਈ ਫੌਜ (ਆਈਏਐਫ) ਦਾ ਇੱਕ ਸਾਰਜੈਂਟ, ਜੋ ਦੱਖਣੀ ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿੱਚ ਗਿਆ ਸੀ, ਦੇ ਕੋਵਿਡ ਪੌਜ਼ੀਟਿਵ ਆਉਣ ਤੋਂ ਬਾਅਦ ਕੁਆਰੰਟੀਨ 'ਚ ਭੇਜ ਦਿੱਤਾ ਹੈ। ਸਾਵਧਾਨੀ ਦੇ ਤੌਰ 'ਤੇ 2 ਹੋਰ ਜਵਾਨਾਂ ਨੂੰ ਕੁਆਰੰਟੀਨ 'ਚ ਭੇਜਿਆ ਗਿਆ ਹੈ।
ਨਿਜ਼ਾਮੂਦੀਨ ਗਿਆ IAF ਦਾ ਜਵਾਨ ਕੋਰੋਨਾ ਪੌਜ਼ੀਟਿਵ, 2 ਹੋਰ ਜਵਾਨ ਆਈਸੋਲੇਸ਼ਨ 'ਚ ਭੇਜੇ - ਨਿਜ਼ਾਮੂਦੀਨ
ਭਾਰਤੀ ਹਵਾਈ ਫੌਜ (ਆਈਏਐਫ) ਦਾ ਇੱਕ ਸਾਰਜੈਂਟ, ਜੋ ਦੱਖਣੀ ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿੱਚ ਗਿਆ ਸੀ, ਦੇ ਕੋਵਿਡ ਪੌਜ਼ੀਟਿਵ ਆਉਣ ਤੋਂ ਬਾਅਦ ਕੁਆਰੰਟੀਨ 'ਚ ਭੇਜ ਦਿੱਤਾ ਹੈ। ਸਾਵਧਾਨੀ ਦੇ ਤੌਰ 'ਤੇ 2 ਹੋਰ ਜਵਾਨਾਂ ਨੂੰ ਕੁਆਰੰਟੀਨ 'ਚ ਭੇਜਿਆ ਗਿਆ ਹੈ।
ਆਈਏਐਫ ਦੇ ਬੁਲਾਰੇ ਵਿੰਗ ਕਮਾਂਡਰ ਇੰਦਰਨੀਲ ਨੰਦੀ ਨੇ ਈਟੀਵੀ ਭਾਰਤ ਨੂੰ ਦੱਸਿਆ ਕਿ ਉਹ ਇਸ ਮਹੀਨੇ ਦੇ ਸ਼ੁਰੂ ਵਿਚ ਹੋਏ ਤਬਲੀਗੀ ਜਮਾਤ ਸਮਾਗਮ ਵਿਚ ਸ਼ਾਮਲ ਹੋਇਆ ਸੀ ਜਾਂ ਨਹੀਂ, ਇਹ ਜਾਂਚ ਦਾ ਵਿਸ਼ਾ ਹੈ ਪਰ ਉਸ ਨੇ ਦੱਸਿਆ ਸੀ ਕਿ ਉਹ ਆਪਣੇ ਬੇਸ ਦੇ 2 ਹੋਰ ਜਵਾਨਾਂ ਨਾਲ ਸੰਪਰਕ ਵਿੱਚ ਸੀ।
ਜ਼ਿਕਰਯੋਗ ਹੈ ਕਿ ਮਾਰਚ ਮਹੀਨੇ 'ਚ ਦਿੱਲੀ ਦੇ ਨਿਜ਼ਾਮੂਦੀਨ ਸਥਿਤ ਮਰਕਜ਼ 'ਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਤਬਲੀਗੀ ਜਮਾਤ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ, ਜਿਸ 'ਚ ਵੱਡੀ ਗਿਣਤੀ ਵਿੱਚ ਲੋਕ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਨਿਜ਼ਾਮੂਦੀਨ ਮਰਕਜ਼ 'ਚ ਤਬਲੀਗੀ ਜ਼ਮਾਤ ਦੇ ਹੈੱਡਕੁਆਰਟਰ 'ਚ 2300 ਤੋਂ ਵੱਧ ਜਮਾਤੀ ਠਹਿਰੇ ਹੋਏ ਸਨ। ਇਨ੍ਹਾਂ ਵਿੱਚੋਂ 617 ਵਿਅਕਤੀਆਂ ਨੂੰ ਕੋਵਿਡ-19 ਦੇ ਲੱਛਣਾਂ ਤੋਂ ਬਾਅਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਬਾਕੀਆਂ ਨੂੰ ਆਈਸੋਲੇਸ਼ਨ 'ਚ ਰੱਖਿਆ ਗਿਆ ਹੈ।