ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਲਾਗ ਨਾਲ ਮਰਨ ਵਾਲਿਆਂ ਦਾ ਅੰਕੜਾ 40,699 ਹੋ ਗਿਆ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਦੇਸ਼ ਦੇ 35 ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਕੋਰੋਨਾ ਲਾਗ ਦੇ ਮਾਮਲੇ ਸਾਹਮਣੇ ਆਏ ਹਨ।
ਦੱਸ ਦੇਈਏ ਕਿ ਵੀਰਵਾਰ ਨੂੰ 56 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਤੇ ਸ਼ੁੱਕਰਵਾਰ ਦੀ ਸਵੇਰ ਨੂੰ 62,538 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 20 ਲੱਖ ਤੋਂ ਪਾਰ ਪਹੁੰਚ ਗਿਆ ਹੈ ਯਾਨੀ ਕਿ 20,27,074 ਹੋ ਗਈ ਹੈ। ਇਸ ਵਿੱਚ 6,07,384 ਐਕਟਿਵ ਕੇਸ ਹਨ। 13,78,105 ਸਿਹਤਯਾਬ ਹੋ ਗਏ ਹਨ। ਜਦਕਿ 41,585 ਪੀੜਤਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।
ਮਹਾਰਾਸ਼ਟਰ ਵਿੱਚ ਕੋਰੋਨਾ ਲਾਗ ਦੇ ਪੀੜਤਾਂ ਦਾ ਅੰਕੜਾ 4,79,779 ਹੈ। ਇੱਥੇ ਐਕਟਿਵ ਮਰੀਜ਼ਾਂ ਦਾ ਅੰਕੜਾ 1,46,612 ਹੈ। 3,16,375 ਸਿਹਤਯਾਬ ਹੋ ਗਏ ਹਨ। 16,792 ਪੀੜਤਾਂ ਦੀ ਮੌਤ ਹੋਈ ਹੈ।
ਤਮਿਲ ਨਾਡੂ ਵਿੱਚ ਕੋਰੋਨਾ ਦਾ ਪ੍ਰਭਾਵ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇੱਥੇ ਕੁੱਲ ਮਰੀਜ਼ਾਂ ਦਾ ਅੰਕੜਾ 2,79,144 ਹੈ। 53,486 ਐਕਟਿਵ ਮਰੀਜ਼ ਹਨ। 2,21,087 ਲੋਕ ਸਿਹਤਯਾਬ ਹੋ ਗਏ ਹਨ। ਜਦਕਿ 4,571 ਪੀੜਤਾਂ ਦੀ ਮੌਤ ਹੋ ਗਈ ਹੈ।