ਪੰਜਾਬ

punjab

ਕੋਵਿਡ-19: ਭਾਰਤ 'ਚ ਕੋਰੋਨਾ ਦਾ ਕਹਿਰ, 86 ਮੌਤਾਂ, ਪੌਜ਼ੀਟਿਵ ਮਾਮਲਿਆਂ ਦੀ ਗਿਣਤੀ ਵਧ ਕੇ ਹੋਈ 3,108

By

Published : Apr 4, 2020, 8:33 AM IST

Updated : Apr 4, 2020, 6:14 PM IST

ਭਾਰਤ ਵਿੱਚ ਹੁਣ ਤੱਕ ਅਧਿਕਾਰਕ ਤੌਰ 'ਤੇ 3,108 ਕੋਰੋਨਾ ਪੌਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਮੌਤਾਂ ਦੀ ਗਿਣਤੀ 86 ਹੋ ਗਈ ਹੈ।

ਕੋਰੋਨਾ ਵਾਇਰਸ
ਕੋਰੋਨਾ ਵਾਇਰਸ

ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜਿਥੇ ਦੁਨੀਆ ਭਰ ਵਿੱਚ ਕੋਰੋਨਾ ਦੇ ਕੁੱਲ ਮਾਮਲੇ 10 ਲੱਖ ਤੋਂ ਪਾਰ ਹੋ ਗਏ ਹਨ ਉੱਥੇ ਹੀ ਭਾਰਤ ਵਿੱਚ ਵੀ ਕੋਰੋਨਾ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਭਾਰਤ ਵਿੱਚ ਹੁਣ ਤੱਕ ਅਧਿਕਾਰਕ ਤੌਰ 'ਤੇ 3108 ਕੋਰੋਨਾ ਪੌਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਮੌਤਾਂ ਦੀ ਗਿਣਤੀ 86 ਹੋ ਚੁੱਕੀ ਹੈ।

ਪੰਜਾਬ ਵਿੱਚ ਵੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਮੀਡੀਆ ਬੁਲੇਟਿਨ ਦੀ ਜਾਣਕਾਰੀ ਮੁਤਾਬਕ ਪੰਜਾਬ ਵਿੱਚ 51 ਕੋਰੋਨਾ ਦੇ ਪਾਜ਼ੀਟਿਵ ਮਾਮਲੇ ਹਨ ਅਤੇ 5 ਦੀ ਮੌਤ ਹੋ ਚੁੱਕੀ ਹੈ।

ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ ਕਿ ਪਿਛਲੇ 2 ਦਿਨਾਂ ਵਿੱਚ 14 ਰਾਜਾਂ ਤੋਂ ਆਏ ਕੁੱਲ ਮਾਮਲਿਆਂ ਵਿਚੋਂ ਘੱਟੋ-ਘੱਟ 647 ਤਬਲੀਗੀ ਜਮਾਤ ਨਾਲ ਸਬੰਧਿਤ ਹਨ। ਸਿਹਤ ਮੰਤਰਾਲੇ ਨੇ ਆਪਣੇ ਬਿਆਨ ਵਿੱਚ ਸੰਕੇਤ ਦਿੱਤਾ ਕਿ ਤਬਲੀਗੀ ਜਮਾਤ ਪ੍ਰੋਗਰਾਮ ਕਾਰਨ ਸਾਹਮਣੇ ਆਏ ਨਵੇਂ ਮਾਮਲਿਆਂ ਨੇ ਤਾਲਾਬੰਦੀ ਅਤੇ ਸਮਾਜਿਕ ਦੂਰੀ ਤੋਂ ਹੋਣ ਵਾਲੇ ਫਾਇਦਿਆਂ ਨੂੰ ਵੱਡਾ ਝਟਕਾ ਦਿੱਤਾ ਹੈ।

ਜਾਣਕਾਰੀ ਲਈ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਵਿੱਚ 3, ਦਿੱਲੀ ਤੇ ਤੇਲੰਗਾਨਾ ਵਿੱਚ 2-2 ਮੌਤਾਂ ਹੋਈਆਂ। ਉੱਥੇ ਹੀ ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ ਅਤੇ ਕਰਨਾਟਕਾ ਵਿੱਚ 1-1 ਮੌਤ ਦੀ ਖ਼ਬਰ ਹੈ। ਸ਼ੁੱਕਰਵਾਰ ਨੂੰ ਸਾਹਮਣੇ ਆਏ ਕੁੱਲ ਪਾਜ਼ੀਟਿਵ ਮਾਮਲਿਆਂ ਵਿੱਚੋਂ 280 ਮਾਮਲੇ ਤਬਲੀਗੀ ਜਮਾਤ ਨਾਲ ਸਬੰਧਿਤ ਦੱਸੇ ਜਾ ਰਹੇ ਹਨ।

ਇਹ ਵੀ ਜ਼ਿਕਰ ਕਰ ਦਈਏ ਕਿ ਤਬਲੀਗੀ ਜਮਾਤ ਵਿੱਚ ਹਿੱਸਾ ਲੈਣ ਵਾਲੇ ਕੋਰੋਨਾ ਪੌਜ਼ੀਟਿਵ ਮਾਮਲਿਆਂ ਦੀ ਸਭ ਤੋਂ ਵੱਧ ਗਿਣਤੀ ਦੱਖਣੀ ਭਾਰਤ ਵਿੱਚ ਸਾਹਮਣੇ ਆ ਰਹੀ ਹੈ। ਤੇਲੰਗਾਨਾ ਵਿੱਚ ਕੁੱਲ 229 ਮਾਮਲਿਆਂ ਵਿੱਚੋਂ 116 ਜਮਾਤ ਨਾਲ ਸਬੰਧਿਤ ਦੱਸੇ ਜਾ ਰਹੇ ਹਨ, ਉੱਥੇ ਹੀ ਆਂਧਰਾ ਪ੍ਰਦੇਸ਼ ਵਿੱਚ ਮਾਮਲਿਆਂ ਵਿੱਚੋਂ 140 ਦਾ ਤਬਲੀਗੀ ਜਮਾਤ ਨਾਲ ਸਬੰਧ ਦੱਸਿਆ ਜਾ ਰਿਹਾ ਹੈ। ਤਮਿਲਨਾਡੂ ਵਿੱਚ ਕੁੱਲ 411 ਮਾਮਲਿਆਂ ਵਿੱਚੋਂ 364 ਦਾ ਤਬਲੀਗੀ ਜਮਾਤ ਨਾਲ ਸਬੰਧ ਦੱਸਿਆ ਜਾ ਰਿਹਾ ਹੈ।

Last Updated : Apr 4, 2020, 6:14 PM IST

ABOUT THE AUTHOR

...view details