ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਨੇ ਭਾਰਤ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਇਸ ਮਹਾਂਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ ਹਰ ਦਿਨ ਵਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ਭਰ 'ਚ ਇਸ ਦੇ 15,413 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 306 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੋਰੋਨਾ ਦੀ ਚਪੇਟ 'ਚ ਭਾਰਤ, 4 ਲੱਖ 10 ਹਜ਼ਾਰ ਤੋਂ ਵੱਧ ਹੋਈ ਮਰੀਜ਼ਾਂ ਦੀ ਗਿਣਤੀ - ਭਾਰਤ ਵਿੱਚ ਕੋਰੋਨਾ ਵਾਇਰਸ
ਦੇਸ਼ਭਰ ਵਿੱਚ ਪਿਛਲੇ 24 ਘੰਟਿਆਂ 'ਚ 15,413 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਦੇਸ਼ ਵਿੱਚ ਪੀੜਤਾਂ ਦੀ ਗਿਣਤੀ 4 ਲੱਖ ਤੋਂ ਵੱਧ ਹੋ ਗਈ ਹੈ।
ਫ਼ੋਟੋ
ਦੇਸ਼ ਵਿੱਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 4,10,416 ਹੋ ਗਈ ਹੈ, ਜਦਕਿ 13,254 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਭਾਰਤ ਵਿੱਚ 2 ਲੱਖ 27 ਹਜ਼ਾਰ ਤੋਂ ਵੱਧ ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ। ਰਿਕਵਰੀ ਦੀ ਦਰ ਵਿੱਚ ਥੋੜੇ ਜਿਹੇ ਵਾਧੇ ਦੇ ਨਾਲ ਇਹ ਦਰ 55.48 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ
ਦੱਸ ਦਈਏ ਕਿ ਕੋਰੋਨਾ ਸੰਕਰਮਣ ਦੇ ਮਾਮਲੇ ਵਿੱਚ ਭਾਰਤ ਦੁਨੀਆ 'ਚ ਚੌਥੇ ਨੰਬਰ 'ਤੇ ਹੈ।