ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 52,509 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਕੋਰੋਨਾ ਪੀੜਤਾਂ ਦਾ ਅੰਕੜਾ 19 ਲੱਖ ਤੋਂ ਪਾਰ ਪਹੁੰਚ ਗਿਆ ਹੈ ਯਾਨੀ ਕਿ 19,08,254 ਹੋ ਗਿਆ ਹੈ ਤੇ 39,795 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 12,82,215 ਪੀੜਤ ਸਿਹਤਯਾਬ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਮੌਤ ਦਰ ਘੱਟ ਕੇ 2.10 ਫੀਸਦ ਰਹੀ ਗਈ ਹੈ ਜੋ ਕਿ ਪਹਿਲੇ ਤਾਲਾਬੰਦੀ ਤੋਂ ਬਾਅਦ ਸਭ ਤੋਂ ਘੱਟ ਹੈ। ਦੇਸ਼ ਵਿੱਚ ਪਿਛਲੇ 6 ਦਿਨਾਂ ਵਿੱਚ ਕੋਰੋਨਾ ਦੇ 3 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ।
ਮੰਗਲਵਾਰ ਨੂੰ ਦਿੱਲੀ ਵਿੱਚ ਕੋਰੋਨਾ ਲਾਗ ਦੇ 674 ਨਵੇਂ ਮਾਮਲੇ ਸਾਹਮਣੇ ਆਏ ਹਨ ਦਿੱਲੀ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 1,39,156 ਹੋ ਗਈ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ 12 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,033 ਹੋ ਗਈ ਹੈ।
ਮੱਧ ਪ੍ਰਦੇਸ਼ ਵਿੱਚ 588 ਪੁਲਿਸ ਮੁਲਾਜ਼ਮ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਵਿੱਚ ਅਧਿਕਾਰੀ ਵੀ ਮੌਜੂਦ ਹਨ।