ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 19 ਲੱਖ ਤੋਂ ਪਾਰ ਪਹੁੰਚ ਗਿਆ ਹੈ। ਬੀਤੇ ਦਿਨੀਂ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 56,282 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਸਤਵਾਂ ਦਿਨ ਹੈ ਜਦੋਂ ਦੇਸ਼ ਵਿੱਚ 50 ਹਜ਼ਾਰ ਤੋਂ ਵੱਧ ਦੇ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ 13,28,336 ਪੀੜਤ ਸਿਹਤਯਾਬ ਹੋ ਚੁੱਕੇ ਹਨ।
ਦੱਸ ਦੇਈਏ ਕਿ ਦੇਸ਼ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 19,64,536 ਹੋ ਗਈ ਹੈ। ਦੇਸ਼ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 5,95,501 ਹੈ ਤੇ 40,699 ਮੌਤਾਂ ਹੋ ਗਈਆਂ ਹਨ ਤੇ ਸਿਹਤਯਾਬ ਮਰੀਜ਼ਾਂ ਦਾ ਅੰਕੜਾ 13,28,336 ਹੈ।
ਦਿੱਲੀ ਵਿੱਚ ਉਪ-ਰਾਜਪਾਲ ਅਨਿਲ ਬੈਜਲ ਨੇ 1 ਅਗਸਤ ਤੋਂ ਹੋਟਲ ਅਤੇ ਹਫ਼ਤਾਵਾਰੀ ਬਾਜ਼ਾਰਾਂ ਦੇ ਕੰਮਕਾਜ ਦੀ ਇਜਾਜ਼ਤ ਦੇਣ ਦੇ ਰਾਜ ਸਰਕਾਰ ਦੇ ਫੈਸਲੇ ਨੂੰ ਪਲਟ ਦਿੱਤਾ ਹੈ। ਹਾਲਾਂਕਿ, ਸਟੈਂਡ ਵਿਕਰੇਤਾਵਾਂ ਅਤੇ ਹਾਕਰਾਂ ਨੂੰ 1 ਅਗਸਤ ਤੋਂ ਵੱਧ ਸਮੇਂ ਲਈ ਕੰਮ ਕਰਨ ਦੀ ਇਜ਼ਾਜ਼ਤ ਦੇਣ ਦੇ ਪ੍ਰਸਤਾਵ ਨੂੰ ਅਨਲੌਕ 3 ਦੇ ਅਧੀਨ ਪ੍ਰਵਾਨਗੀ ਦਿੱਤੀ ਗਈ ਹੈ।