ਨਵੀਂ ਦਿੱਲੀ: ਜੰਮੂ-ਕਸ਼ਮੀਰ, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 27 ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 1024 ਹੋ ਗਈ ਹੈ। ਇਸ ਵਿੱਚ 87 ਮਰੀਜ਼ ਸਿਹਤਮੰਦ ਹੋ ਗਏ ਹਨ, ਉਨ੍ਹਾਂ ਨੂੰ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਸਾਰੇ ਸੂਬਿਆਂ ਨੂੰ ਮਰੀਜ਼ਾਂ ਲਈ ਬੈੱਡ ਵਧਾਉਣ ਲਈ ਕਿਹਾ ਗਿਆ ਹੈ। ਇਸ ਨਾਲ ਹੀ ਕੋਰੋਨਾ ਮਰੀਜ਼ਾਂ ਦੇ ਲਈ ਵੱਖ ਤੋਂ ਹਸਪਤਾਲ ਬਣਾਉਣ ਲਈ ਸੂਬਿਆਂ ਨੂੰ ਆਦੇਸ਼ ਦਿੱਤੇ ਗਏ ਹਨ। ਕੋਰੋਨਾ ਵਾਇਰਸ ਨਾਲ ਲੜਨ ਲਈ ਵਿਦੇਸ਼ਾਂ ਤੋਂ ਸਾਧਨ ਮੰਗੇ ਗਏ ਹਨ।
ਕੋਵਿਡ -19: ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 979, 25 ਲੋਕਾਂ ਦੀ ਮੌਤ ਪ੍ਰੈਸ ਕਾਨਫਰੰਸ ਵਿਚ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਕਿ ਸਰਕਾਰ ਕੋਰੋਨਾ ਵਾਇਰਸ ਦੇ ਸੰਕਟ ਨਾਲ ਨਜਿੱਠਣ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 5 ਦਿਨਾਂ ਵਿੱਚ ਅਨਾਜ, ਖੰਡ, ਨਮਕ, ਕੋਲਾ, ਪੈਟਰੋਲੀਅਮ ਵਰਗੀਆਂ ਜ਼ਰੂਰੀ ਚੀਜ਼ਾਂ ਲੈ ਕੇ ਜਾਣ ਵਾਲੀਆਂ 1.25 ਲੱਖ ਵੈਗਨ ਚਾਲੂ ਕੀਤੇ ਗਏ ਹਨ।
ਲਵ ਅਗਰਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਲੜਨ ਲਈ 10 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਕੋਰੋਨਾ ਵਾਇਰਸ 'ਤੇ ਸਥਿਤੀ 'ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਸਕੱਤਰ ਨੇ ਸਾਰੇ ਰਾਜਾਂ ਦੇ ਸਿਹਤ ਸਕੱਤਰਾਂ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਮਰੀਜ਼ਾਂ ਲਈ ਬਿਸਤਰੇ ਦੀ ਗਿਣਤੀ ਵਧਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਵਿਦੇਸ਼ਾਂ ਤੋਂ ਵੀ ਵੈਂਟੀਲੇਟਰ ਅਤੇ ਮਾਸਕ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਦੇਸ਼ ਦੇ ਅੰਦਰ ਅਤੇ ਬਾਹਰ ਦੋਵੇਂ ਪਾਸੇ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ।
ਲਵ ਅਗਰਵਾਲ ਨੇ ਕਿਹਾ ਕਿ ਕੈਬਿਨੇਟ ਸਕੱਤਰ ਨੇ ਵੀ ਤਾਲਾਬੰਦੀ ਦੇ ਮੱਦੇਨਜ਼ਰ ਇੱਕ ਮੀਟਿੰਗ ਕੀਤੀ ਹੈ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਐਤਵਾਰ ਨੂੰ ਹੋਈ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਜਿਨ੍ਹਾਂ ਰਾਜਾਂ ਵਿੱਚ ਕੇਸ ਆਏ ਹਨ, ਉਨ੍ਹਾਂ ਸਾਰੇ 75 ਜ਼ਿਲ੍ਹਿਆ ਦੀਆਂ ਸੇਵਾਵਾਂ ਨੂੰ ਰੋਕਿਆ ਜਾਵੇ। ਰੇਲ, ਮੈਟਰੋ ਰੇਲ ਅਤੇ ਰਾਜਾਂ ਦਰਮਿਆਨ ਆਵਾਜਾਈ 31 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵੱਖ-ਵੱਖ ਸਕੱਤਰਾਂ ਦੇ 10 ਸ਼ਕਤੀਸ਼ਾਲੀ ਸਮੂਹ ਬਣਾਏ ਗਏ ਹਨ ਜੋ ਕੋਵਿਡ -19 ਦੀ ਮਹਾਂਮਾਰੀ ਨਾਲ ਨਜਿੱਠਣ ਲਈ ਉਪਾਅ ਕਰ ਰਹੇ ਹਨ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਗੰਗਾ ਕੇਤਕਰ ਨੇ ਦੱਸਿਆ ਕਿ ਹੁਣ ਤੱਕ ਅਸੀਂ ਕੋਰੋਨਾ ਵਾਇਰਸ ਦੇ 34,931 ਟੈਸਟ ਕਰਵਾ ਚੁੱਕੇ ਹਾਂ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨੈਟਵਰਕ ਇਸ ਪ੍ਰਸੰਗ ਵਿੱਚ ਆਪਣੀ ਸਮਰੱਥਾ ਦਾ ਲਗਭਗ 30% ਕੰਮ ਕਰ ਰਿਹਾ ਹੈ। ਅਸੀਂ ਕੁਝ ਪ੍ਰਯੋਗਸ਼ਾਲਾਵਾਂ ਵਧਾ ਦਿੱਤੀਆਂ ਹਨ। ਇਸ ਵੇਲੇ 113 ਲੈਬਜ਼ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ 47 ਨਿੱਜੀ ਲੈਬਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।