ਪੰਜਾਬ

punjab

ETV Bharat / bharat

ਦੇਸ਼ 'ਚ ਕੋਵਿਡ-19 ਮਰੀਜ਼ਾਂ ਦੀ ਗਿਣਤੀ 47 ਹਜ਼ਾਰ ਦੇ ਕਰੀਬ, 1583 ਮੌਤਾਂ - ਲੌਕਡਾਊਨ

ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 46,711 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 1583 ਲੋਕਾਂ ਦੀ ਮੌਤ ਵੀ ਹੋਈ ਹੈ।

ਕੋਵਿਡ-19
ਕੋਵਿਡ-19

By

Published : May 5, 2020, 6:32 PM IST

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਲੌਕਡਾਊਨ ਦੇ ਬਾਵਜੂਦ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ। ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 47 ਹਜ਼ਾਰ ਦੇ ਕਰੀਬ ਹੋ ਗਈ ਹੈ।

ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 46,711 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 1583 ਲੋਕਾਂ ਦੀ ਮੌਤ ਵੀ ਹੋਈ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੇ 31,967 ਐਕਟਿਵ ਮਾਮਲੇ ਹਨ।

ਮੰਗਲਵਾਰ ਨੂੰ ਹੋਈ ਨਿਯਮਤ ਪ੍ਰੈੱਸ ਕਾਨਫਰੰਸ ਦੌਰਾਨ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵੱਧ ਕੋਰੋਨਾ ਦੇ ਕੇਸ ਸਾਹਮਣੇ ਆਏ ਅਤੇ ਸਭ ਤੋਂ ਵੱਧ ਮੌਤਾਂ ਹੋਈਆਂ। ਉਨ੍ਹਾਂ ਕਿਹਾ ਕਿ ਇਸ ਦੌਰਾਨ 195 ਲੋਕਾਂ ਦੀ ਮੌਤ ਹੋ ਗਈ ਅਤੇ 3,900 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਦੀ ਰਿਕਵਰੀ ਰੇਟ ਵੱਧ ਕੇ 27.41 ਫ਼ੀਸਦੀ ਹੋ ਗਈ ਹੈ।

ABOUT THE AUTHOR

...view details