ਨਵੀਂ ਦਿੱਲੀ: ਲੌਕਡਾਊਨ ਦੇ ਬਾਵਜੂਦ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ। ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 14 ਹਜ਼ਾਰ ਦੇ ਕਰੀਬ ਪੁੱਜ ਗਈ ਹੈ।
ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 14 ਹਜ਼ਾਰ ਦੇ ਨੇੜੇ, 452 ਮੌਤਾਂ - covid 19 india
ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 13,835 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 452 ਲੋਕਾਂ ਦੀ ਮੌਤ ਵੀ ਹੋਈ ਹੈ।
ਸ਼ੁੱਕਰਵਾਰ ਨੂੰ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 13,835 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 452 ਲੋਕਾਂ ਦੀ ਮੌਤ ਵੀ ਹੋਈ ਹੈ। ਕੁੱਝ ਰਾਹਤ ਦੀ ਖ਼ਬਰ ਇਹ ਹੈ ਕਿ ਇਨ੍ਹਾਂ 13,835 ਲੋਕਾਂ ਵਿੱਚੋਂ 1766 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ।
ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1076 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 32 ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਹੋਰ ਵੱਡੇ ਦੇਸ਼ਾਂ ਦੇ ਮੁਕਾਬਲੇ ਭਾਰਤ ਵਿੱਚ 80 ਫ਼ੀਸਦੀ ਮਰੀਜ਼ ਠੀਕ ਹੋ ਰਹੇ ਹਨ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਸੂਬਿਆਂ ਨੂੰ 5 ਲੱਖ ਰੈਪਿਡ ਟੈਸਟ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਕਿੱਟਾਂ ਨਾਲ 30 ਮਿੰਟਾਂ ਵਿੱਚ ਰਿਪੋਰਟ ਆ ਜਾਵੇਗੀ।