ਪੰਜਾਬ

punjab

ਕੋਵਿਡ-19 ਮਰੀਜ਼ਾਂ ਦੀ ਗਿਣਤੀ ਪਹੁੰਚੀ 22 ਹਜ਼ਾਰ ਦੇ ਕਰੀਬ, 686 ਮੌਤਾਂ

By

Published : Apr 23, 2020, 8:11 PM IST

ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 21,700 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 686 ਲੋਕਾਂ ਦੀ ਮੌਤ ਵੀ ਹੋਈ ਹੈ।

ਕੋਵਿਡ-19
ਕੋਵਿਡ-19

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ। ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 21 ਹਜ਼ਾਰ ਦੇ ਕਰੀਬ ਪੁਹੰਚ ਗਈ ਹੈ।

ਸਿਹਤ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 21,700 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 686 ਲੋਕਾਂ ਦੀ ਮੌਤ ਵੀ ਹੋਈ ਹੈ। ਕੁੱਝ ਰਾਹਤ ਦੀ ਖ਼ਬਰ ਇਹ ਹੈ ਕਿ ਇਨ੍ਹਾਂ 21,700 ਲੋਕਾਂ ਵਿੱਚੋਂ 4325 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ। ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1229 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 34 ਲੋਕਾਂ ਦੀ ਮੌਤ ਹੋਈ ਹੈ।

ਸਿਹਤ ਮੰਤਰਾਲੇ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਵਾਤਾਵਰਣ ਸਕੱਤਰ ਅਤੇ ਐਮਪਾਵਰਡ ਗਰੁੱਪ-2 ਦੇ ਚੇਅਰਮੈਨ ਸੀ.ਕੇ. ਮਿਸ਼ਰਾ ਨੇ ਦੱਸਿਆ ਕਿ ਤਾਲਾਬੰਦੀ ਤੋਂ 30 ਦਿਨਾਂ ਵਿੱਚ ਵਾਇਰਸ ਦੇ ਸੰਚਾਰ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਵਿਡ-19 ਦੇ ਫੈਲਣ ਨੂੰ ਘੱਟ ਕਰਨ ਵਿੱਚ ਕਾਫ਼ੀ ਹੱਦ ਤੱਕ ਸਫ਼ਲ ਹੋਏ ਹਾਂ।

ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਜਿੱਥੇ ਪਹਿਲਾਂ ਅਜਿਹੇ 4 ਜ਼ਿਲ੍ਹੇ ਸਨ ਜਿੱਥੇ ਕੋਈ ਕੇਸ ਨਹੀਂ ਆਏ ਸਨ, ਹੁਣ ਇਹ ਗਿਣਤੀ ਵੱਧ ਕੇ 12 ਹੋ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਅਜਿਹੇ 78 ਜ਼ਿਲ੍ਹੇ ਹਨ ਜਿੱਥੇ ਪਿਛਲੇ 14 ਦਿਨਾਂ ਤੋਂ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ।

ABOUT THE AUTHOR

...view details