ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਮਾਮਲਿਆਂ ਦੇ ਸਬੰਧ ਵਿੱਚ ਭਾਰਤ ਦੇ ਸਭ ਤੋਂ ਵੱਧ ਪ੍ਰਭਾਵਤ ਦੇਸ਼ਾਂ ਦੀ ਸੂਚੀ ਵਿੱਚ ਚੌਥੇ ਸਥਾਨ 'ਤੇ ਆਉਣ ਨੂੰ ਲੈ ਕੇ ਸਰਕਾਰ 'ਤੇ ਹਮਲਾ ਬੋਲਦਿਆਂ ਇਸ ਨੂੰ ਭਿਆਨਕ ਦੁਖਾਂਤ ਦੱਸਿਆ। ਰਾਹੁਲ ਨੇ ਕਿਹਾ ਕਿ ਇਹ 'ਹੰਕਾਰ ਅਤੇ ਅਸਮਰਥਾ' ਦੇ ਘਾਤਕ ਮਿਸ਼ਰਨ ਨਤੀਜਾ ਹੈ।
ਜ਼ਿਕਰਯੋਗ ਹੈ ਕਿ ਵਰਲਡੋਮੀਟਰ ਅਤੇ ਜੌਨਸ ਹੌਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਭਾਰਤ ਵੀਰਵਾਰ ਨੂੰ 3 ਲੱਖ ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲਿਆਂ ਨਾਲ ਬ੍ਰਿਟੇਨ ਤੋਂ ਅੱਗੇ ਲੰਘ ਗਿਆ ਹੈ।
ਕਾਂਗਰਸ ਆਗੂ ਨੇ ਕੋਰੋਨਾ ਮਾਮਲਿਆਂ ਵਿੱਚ ਭਾਰਤ ਦੇ ਵਧਦੇ ਗ੍ਰਾਫ਼ ਨੂੰ ਦਰਸਾਉਂਦਿਆਂ ਕਿਹਾ, "ਭਾਰਤ ਦ੍ਰਿੜਤਾ ਨਾਲ ਗ਼ਲਤ ਦੌੜ ਜਿੱਤਣ ਦੇ ਰਾਹ' ਤੇ ਚੱਲ ਰਿਹਾ ਹੈ, ਇੱਕ ਭਿਆਨਕ ਦੁਖਾਂਤ ਜੋ ਕਿ ਘਮੰਡ ਅਤੇ ਅਯੋਗਤਾ ਦੇ ਘਾਤਕ ਮਿਸ਼ਰਣ ਦਾ ਨਤੀਜਾ ਹੈ।"
ਦੱਸਣਯੋਗ ਹੈ ਕਿ ਰਾਹੁਲ ਗਾਂਧੀ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਭਾਰਤ ਵਿੱਚ ਇੱਕ ਦਿਨ ਵਿੱਚ 10 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਮਾਮਲੇ ਦਰਜ ਕੀਤਾ ਗਏ ਹਨ।
ਭਾਰਤ ਵਿੱਚ ਕੋਰੋਨਾ ਦੇ ਮਾਮਲੇ 3 ਲੱਖ ਦਾ ਅੰਕੜਾ ਪਾਰ ਕਰ ਗਏ ਹਨ। ਅਧਿਕਾਰਤ ਅੰਕੜਿਆਂ ਮੁਤਾਬਕ ਦੇਸ਼ ਵਿੱਚ ਮ੍ਰਿਤਕਾਂ ਦਾ ਅੰਕੜਾ ਵੀ 8500 ਦੇ ਕਰੀਬ ਪਹੁੰਚ ਗਿਆ ਹੈ।