ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰੇਰਾ ਅਧੀਨ ਰਿਅਲ ਅਸਟੇਟ ਪ੍ਰਾਜੈਕਟਾਂ ਦੀ ਰਜਿਸਟਰੀਕਰਣ ਅਤੇ ਮੁਕੰਮਲ ਹੋਣ ਦੀ ਤਰੀਕ ਦੇ ਅੱਗੇ ਵਧਾਏ ਜਾਣ ਦੇ ਕੁੱਝ ਘੰਟਿਆਂ ਬਾਅਦ ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਇਸ ਨਾਲ ਘਰੇਲੂ ਖਰੀਦਦਾਰਾਂ, ਬਿਲਡਰਾਂ ਅਤੇ ਹੋਰ ਹਿੱਸੇਦਾਰਾਂ ਨੂੰ ਲਾਭ ਮਿਲੇਗਾ।
ਪੁਰੀ ਨੇ ਕਿਹਾ ਕਿ ਭਾਰਤ ਦੇ ਰੀਅਲ ਅਸਟੇਟ ਸੈਕਟਰ ਲਈ ਵਿੱਤ ਮੰਤਰੀ ਵੱਲੋਂ ਐਲਾਨੇ ਰਾਹਤ ਉਪਾਵਾਂ ਨਾਲ ਘਰੇਲੂ ਖਰੀਦਦਾਰਾਂ, ਬਿਲਡਰਾਂ ਅਤੇ ਹੋਰ ਹਿੱਸੇਦਾਰਾਂ ਨੂੰ ਫਾਇਦਾ ਹੋਵੇਗਾ ਜੋ ਸਾਡੇ ਸ਼ਹਿਰੀ ਖੇਤਰਾਂ ਵਿੱਚ ਉਸਾਰੀ ਦੀਆਂ ਗਤੀਵਿਧੀਆਂ ਲਈ ਇਨ੍ਹਾਂ ਪਹਿਲਕਦਮੀਆਂ ਦੀ ਮੰਗ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਰੀਅਲ ਏਸਟੇਟ ਪ੍ਰਾਜੈਕਟਾਂ ਦੀ ਰਜਿਸਟਰੀਕਰਣ ਅਤੇ ਮੁਕੰਮਲ ਹੋਣ ਦੀਆਂ ਤਰੀਕਾਂ 'ਚ ਵਾਧਾ ਇਸ ਸੈਕਟਰ ਨੂੰ ਰਾਹਤ ਦੇਵੇਗਾ ਅਤੇ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨੂੰ ਯਕੀਨੀ ਬਣਾਵੇਗਾ।