ਨਵੀਂ ਦਿੱਲੀ: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ 21 ਦਿਨਾਂ ਦੇ ਲਾਕਡਾਉਨ ਦਾ ਸਮਰਥਨ ਕੀਤਾ। ਚਿੱਠੀ ਵਿੱਚ ਉਨ੍ਹਾਂ ਨੇ ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣ ਦੀ ਮੰਗ ਕੀਤੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸਾਰੇ EMI's ਨੂੰ 6 ਮਹੀਨਿਆਂ ਲਈ ਮੁਲਤਵੀ ਕਰਨ 'ਤੇ ਵਿਚਾਰ ਕਰਨਾ ਚਾਹੀਦਾ ਹੈ ਅਤੇ ਇਸ ਮਿਆਦ ਲਈ ਬੈਂਕਾਂ ਦੁਆਰਾ ਲਏ ਜਾਂਦੇ ਵਿਆਜ ਨੂੰ ਵੀ ਮੁਆਫ਼ ਕਰਨਾ ਚਾਹੀਦਾ ਹੈ।