ਪੰਜਾਬ

punjab

ETV Bharat / bharat

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 50 ਲੱਖ ਤੋਂ ਪਾਰ, 82 ਹਜ਼ਾਰ ਤੋਂ ਵੱਧ ਮੌਤਾਂ - NEW CORONA CASES

ਦੇਸ਼ ਭਰ ਵਿੱਚ 9,95,933 ਕੋਰੋਨਾ ਕੇਸ ਐਕਟਿਵ ਹਨ, ਜਦਕਿ ਇਸ ਲਾਗ ਨਾਲ ਮਰਨ ਵਾਲਿਆਂ ਦੀ ਗਿਣਤੀ ਦੇਸ਼ ਭਰ ਵਿੱਚ ਵੱਧ ਕੇ 82,066 ਹੋ ਗਈ ਹੈ। ਸਿਹਤ ਮੰਤਰਾਲੇ ਨੇ ਇਹ ਅੰਕੜੇ ਜਾਰੀ ਕੀਤੇ ਹਨ।

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 50 ਲੱਖ ਤੋਂ ਪਾਰ, 82 ਹਜ਼ਾਰ ਤੋਂ ਵੱਧ ਮੌਤਾਂ
ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 50 ਲੱਖ ਤੋਂ ਪਾਰ, 82 ਹਜ਼ਾਰ ਤੋਂ ਵੱਧ ਮੌਤਾਂ

By

Published : Sep 16, 2020, 12:03 PM IST

ਨਵੀਂ ਦਿੱਲੀ: ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 90,123 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 1,290 ਲੋਕਾਂ ਦੀ ਮੌਤ ਵੀ ਹੋ ਗਈ ਹੈ। ਇਨ੍ਹਾਂ ਅੰਕੜਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੀ ਲਾਗ ਦੇ ਕੁੱਲ ਮਾਮਲੇ 50,20,360 ਤੱਕ ਪਹੁੰਚ ਗਏ ਹਨ। ਇਨ੍ਹਾਂ ਵਿਚੋਂ 39,42,361 ਲੱਖ ਤੋਂ ਵੱਧ ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

ਤਾਜ਼ਾ ਅੰਕੜਿਆਂ ਦੇ ਅਨੁਸਾਰ, ਦੇਸ਼ ਭਰ ਵਿੱਚ 9,95,933 ਕੋਰੋਨਾ ਕੇਸ ਐਕਟਿਵ ਹਨ, ਜਦਕਿ ਇਸ ਲਾਗ ਨਾਲ ਮਰਨ ਵਾਲਿਆਂ ਦੀ ਗਿਣਤੀ ਦੇਸ਼ ਭਰ ਵਿੱਚ ਵੱਧ ਕੇ 82,066 ਹੋ ਗਈ ਹੈ। ਸਿਹਤ ਮੰਤਰਾਲੇ ਨੇ ਇਹ ਅੰਕੜੇ ਜਾਰੀ ਕੀਤੇ ਹਨ।

ਇਸ ਤੋਂ ਪਹਿਲਾਂ, ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਦੇਸ਼ ਭਰ ਵਿੱਚ ਪਿਛਲੇ 24 ਘੰਟਿਆਂ ਵਿੱਚ 90,123 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਅੰਕੜਿਆਂ ਮੁਤਾਬਕ ਮਹਾਂਰਾਸ਼ਟਰ ਕੋਰੋਨਾ ਦੀ ਲਾਗ ਨਾਲ ਸਭ ਤੋਂ ਪ੍ਰਭਾਵਤ ਸੂਬਾ ਹੈ। ਇਸ ਰਾਜ ਵਿੱਚ ਕੁਲ ਮਿਲਾ ਕੇ 10,77,374 ਲੱਖ ਕੇਸ ਹੋ ਚੁੱਕੇ ਹਨ। ਇਨ੍ਹਾਂ ਵਿਚੋਂ 29,894 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਮੁਤਾਬਕ ਕੋਵਿਡ -19 ਲਈ 15 ਸਤੰਬਰ ਤੱਕ 5,94,29,115 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 11,16,842 ਨਮੂਨਿਆਂ ਦੀ ਜਾਂਚ ਬੀਤੇ ਕਲ੍ਹ ਕੀਤੀ ਗਈ।

ABOUT THE AUTHOR

...view details