ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 64,553 ਮਾਮਲੇ ਆਏ ਸਾਹਮਣੇ ਹਨ ਅਤੇ 1,007 ਲੋਕਾਂ ਦੀ ਮੌਤ ਹੋ ਗਈ ਹੈ।
ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ ਵਧ ਕੇ 24,61,191 ਹੋ ਗਿਆ ਹੈ। ਕੋਰੋਨਾ ਦੇ 6,61,595 ਮਾਮਲੇ ਐਕਟਿਵ ਹਨ ਅਤੇ 17,51,556 ਲੋਕ ਸਿਹਤਯਾਬ ਹੋ ਗਏ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਕਾਰਨ 48,040 ਲੋਕਾਂ ਦੀ ਮੌਤ ਹੋ ਗਈ ਹੈ।
ਦੇਸ਼ ਵਿੱਚ ਰਿਕਵਰੀ ਦੀ ਦਰ 70.17% 'ਤੇ ਚੱਲ ਰਹੀ ਹੈ। ਮੌਤ ਦੀ ਦਰ ਅਜੇ ਵੀ 1.95 ਫੀਸਦੀ ਹੈ। ਕੇਂਦਰ ਸਰਕਾਰ ਦਾ ਟੀਚਾ ਹੈ ਕਿ ਇਸ ਨੂੰ 1 ਫ਼ੀਸਦੀ ਉੱਤੇ ਲਿਆਂਦਾ ਜਾਵੇ।
ਰਾਜਧਾਨੀ ਦਿੱਲੀ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 1 ਲੱਖ 49 ਹਜ਼ਾਰ ਨੂੰ ਪਾਰ ਕਰ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ 956 ਨਵੇਂ ਕੇਸ ਸਾਹਮਣੇ ਆਏ ਹਨ ਅਤੇ 14 ਦੀ ਮੌਤ ਹਈ ਹੈ। ਇਸ ਨਾਲ ਦਿੱਲੀ ਵਿੱਚ ਮ੍ਰਿਤਕਾਂ ਦੀ ਗਿਣਤੀ 4167 ਤੱਕ ਪਹੁੰਚ ਗਈ ਹੈ।
ਪਿਛਲੇ 24 ਘੰਟਿਆਂ ਵਿੱਚ ਮੁੰਬਈ ਵਿੱਚ 50 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਮੁੰਬਈ ਵਿਚ 1132 ਨਵੇਂ ਕੋਰੋਨਾ ਮਰੀਜ਼ ਪਾਏ ਗਏ ਹਨ। ਮੁੰਬਈ ਵਿੱਚ ਹੁਣ ਮਰੀਜ਼ਾਂ ਦੀ ਗਿਣਤੀ 1,27,571 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 6,988 ਤੱਕ ਪਹੁੰਚ ਗਿਆ ਹੈ।
ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 1035 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 36 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੋਰੋਨਾ ਦੇ ਇਨ੍ਹਾਂ ਨਵੇਂ ਮਾਮਲਿਆਂ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 27936 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 9391 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 706 ਲੋਕਾਂ ਦੀ ਮੌਤ ਹੋਈ ਹੈ।