ਪੰਜਾਬ

punjab

ETV Bharat / bharat

ਜੀ.ਕੇ ਵਿਰੁੱਧ ਭ੍ਰਿਸ਼ਟਾਚਾਰ ਮਾਮਲੇ ਦੀ ਕ੍ਰਾਈਮ ਬ੍ਰਾਂਚ ਕਰੇਗੀ ਜਾਂਚ - ਦਿੱਲੀ

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਮਨਜੀਤ ਸਿੰਘ ਜੀ.ਕੇ ਵਿਰੁੱਧ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਹੁਣ ਕ੍ਰਾਈਮ ਬ੍ਰਾਂਚ ਕਰੇਗੀ।

ਫ਼ੋਟੋ

By

Published : Jul 18, 2019, 10:48 PM IST

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਿਰੁੱਧ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਹੁਣ ਕ੍ਰਾਈਮ ਬ੍ਰਾਂਚ ਵੱਲੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਨਜੀਤ ਸਿੰਘ ਜੀ.ਕੇ ਵਿਰੁੱਧ ਦਰਜ ਐੱਫ਼.ਆਈ.ਆਰ ਵਿੱਚ ਹੋਰ ਧਾਰਾਵਾਂ ਵੀ ਜੋੜ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਨਹੀਂ ਪਿਆ ਤਮਗ਼ਿਆਂ ਦਾ ਕੋਈ ਮੁੱਲ

ਦੱਸ ਦਈਏ, ਮਨਜੀਤ ਸਿੰਘ ਜੀ.ਕੇ 'ਤੇ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਆਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਐੱਫ਼.ਆਈ.ਆਰ ਦਰਜ ਕਰਵਾਈ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਪਟਿਆਲ਼ਾ ਹਾਊਸ ਕੋਰਟ ਵਿੱਚ ਸੁਣਵਾਈ ਹੋਈ ਸੀ ਪਰ ਫ਼ੈਸਲਾ ਰਾਖ਼ਵਾਂ ਰੱਖ ਲਿਆ ਸੀ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਮਨਜੀਤ ਸਿੰਘ ਜੀ.ਕੇ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ।

ABOUT THE AUTHOR

...view details