ਪੁਲਵਾਮਾ: ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਸਥਿਤ ਬੈਂਡਜ਼ੂ ਖੇਤਰ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ 2 ਅਣਪਛਾਤੇ ਅੱਤਵਾਦੀ ਮਾਰੇ ਗਏ। ਇਸ ਦੌਰਾਨ ਸੀਆਰਪੀਐਫ ਦਾ 1 ਜਵਾਨ ਸ਼ਹੀਦ ਹੋ ਗਿਆ ਹੈ।
ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਇਹ ਮੁਕਾਬਲਾ ਮੰਗਲਵਾਰ ਤੜਕਸਾਰ ਸ਼ੁਰੂ ਹੋਇਆ ਅਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਇਸ ਤੋਂ ਪਹਿਲਾਂ 20 ਜੂਨ ਨੂੰ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ ਸੀ।