ਨਵੀਂ ਦਿੱਲੀ : ਸੋਨੀਆ ਗਾਂਧੀ ਨੂੰ ਕਾਂਗਰਸ ਦਾ ਅੰਤਰਿਮ ਪ੍ਰਧਾਨ ਥਾਪਿਆ ਗਿਆ ਹੈ। ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਕਾਂਗਰਸ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਪਾਰਟੀ ਦੀ ਮੈਰਾਥਨ ਮੀਟਿੰਗ ਸਵੇਰ ਤੋਂ ਚੱਲ ਰਹੀ ਹੈ। ਇਹ ਮੀਟਿੰਗ ਤਕਰੀਬਨ 11 ਘੰਟੇ ਤੱਕ ਚੱਲੀ।
ਤੁਹਾਨੂੰ ਦੱਸ ਦਈਏ ਕਿ ਅੱਜ ਸਵੇਰੇ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵੇਂ ਪ੍ਰਧਾਨ ਨੂੰ ਚੁਣਨ ਲਈ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਕਾਂਗਰਸ ਕਾਰਜਕਾਰੀ ਕਮੇਟੀ ਦੀ ਅਹਿਮ ਮੀਟਿੰਗ ਹੋਈ ਸੀ।