ਬਟਾਲਾ: ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਮਾਮਲੇ ਵਿੱਚ ਬਟਾਲਾ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦਲਬੀਰ ਸਿੰਘ ਢਿਲਵਾਂ ਕਤਲ ਕਾਂਡ ਦਾ ਦੋਸ਼ੀ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ - ਦਲਬੀਰ ਸਿੰਘ ਢਿਲਵਾਂ ਕਤਲ ਕਾਂਡ
ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਮਾਮਲੇ 'ਚ ਪੁਲਿਸ ਨੇ ਇੱਕ ਦੋਸ਼ੀ ਨੂੰ ਮਹਾਰਾਸ਼ਟਰ ਦੇ ਜ਼ਿਲ੍ਹਾ ਪਰਬਾਨੀ ਦੇ ਪੂਰਨਾ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਮੁਤਾਬਕ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਦਾਲਮ ਨੰਗਲ ਨੂੰ ਬੀਤੀ ਰਾਤ ਮਹਾਰਾਸ਼ਟਰ ਦੇ ਜ਼ਿਲ੍ਹਾ ਪਰਬਾਨੀ ਦੇ ਪੂਰਨਾ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਸ਼ੀ ਹਜ਼ੂਰ ਸਾਹਿਬ ਨਾਦੇੜ ਨੂੰ ਜਾ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਜ਼ਿਲ੍ਹਾ ਬਟਾਲਾ ਦੇ ਮੁਖੀ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਬੀਤੀ 18 ਨਵੰਬਰ ਨੂੰ ਪਿੰਡ ਢਿਲਵਾਂ ਵਿਖੇ ਕੁਝ ਵਿਅਕਤੀਆਂ ਵਲੋਂ ਸਾਬਕਾ ਸਰਪੰਚ ਦਲਬੀਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ।
ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀਆਂ ਖ਼ਿਲਾਫ਼ ਥਾਣਾ ਕੋਟਲੀ ਸੂਰਤ ਮੱਲੀ ਵਿਖੇ ਮੁਕੱਦਮਾ ਨੰਬਰ 36, ਮਿਤੀ 19 ਨੂੰ ਜੁਰਮ 302, 148, 149 ਭ.ਦ, 25, 27-54-59 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੋਸ਼ੀ ਗ੍ਰਿਫ਼ਤਾਰੀ ਤੋਂ ਡਰਦੇ ਉਦੋਂ ਦੇ ਫ਼ਰਾਰ ਚੱਲ ਰਹੇ ਸੀ। ਫਿਲਹਾਲ ਪੁਲਿਸ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਉਸ ਤੋਂ ਪੁਛਗਿੱਛ ਕਰ ਰਹੀ ਹੈ।