ਨਵੀਂ ਦਿੱਲੀ: ਔਰਤਾਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਪੁਖ਼ਤਾ ਕੀਤੇ ਜਾਣ ਦੀ ਮੰਗ ਕਰਦੇ ਹੋਏ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਸਵਾਤੀ ਮਾਲੀਵਾਲ ਵੱਲੋਂ ਭੁੱਖ ਹੜਤਾਲ ਜਾਰੀ ਹੈ। ਪਿਛਲੇ 12 ਦਿਨਾਂ ਤੋਂ ਲਗਾਤਾਰ ਭੁੱਖ ਹੜਤਾਲ 'ਤੇ ਬੈਠੇ ਹੋਣ ਕਾਰਨ ਅੱਜ 13 ਵੇਂ ਦਿਨ ਸਵਾਤੀ ਮਾਲੀਵਾਲ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਭੁੱਖ ਹੜਤਾਲ 'ਤੇ ਬੈਠੀ ਸਵਾਤੀ ਮਾਲੀਵਾਲ ਦੀ ਵਿਗੜੀ ਤਬੀਅਤ, ਹਸਪਤਾਲ 'ਚ ਭਰਤੀ - ਸਵਾਤੀ ਮਾਲੀਵਾਲ ਦੀ ਵਿਗੜੀ ਹਾਲਤ
ਔਰਤਾਂ ਦੀ ਸੁਰੱਖਿਆ ਲਈ ਭੁੱਖ ਹੜਤਾਲ ‘ਤੇ ਚੱਲ ਰਹੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਸਵਾਤੀ ਮਾਲੀਵਾਲ ਦੀ ਹਾਲਤ ਵਿਗੜ ਗਈ ਹੈ। ਜਿਸ ਤੋਂ ਬਾਅਦ ਸਵਾਤੀ ਮਾਲੀਵਾਲ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ।
ਦੱਸਣਯੋਗ ਹੈ ਕਿ ਹੈਦਰਾਬਾਦ 'ਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਕਤਲ ਮਾਮਲੇ ਦੀ ਘਟਨਾ ਤੋਂ ਬਾਅਦ ਸਵਾਤੀ ਮਾਲੀਵਾਲ ਭੁੱਖ ਹੜਤਾਲ 'ਤੇ ਬੋਠੀ ਸੀ। ਉਨ੍ਹਾਂ ਸਰਕਾਰ ਕੋਲੋਂ ਜਬਰ -ਜਨਾਹ ਦੇ ਮੁਲਜ਼ਮਾਂ ਨੂੰ ਛੇ ਮਹੀਨਿਆਂ ਵਿੱਚ ਫਾਂਸੀ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਵੀ ਸਵਾਤੀ ਮਾਲੀਵਾਲ ਨੇ ਭੁੱਖ ਹੜਤਾਲ ‘ਤੇ ਜਾਣ ਤੋਂ ਪਹਿਲਾਂ ਟਵੀਟ ਕਰਦੇ ਹੋਏ ਲਿਖਿਆ ਸੀ- " ਬਹੁਤ ਹੋ ਗਿਆ! ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤੱਕ ਔਰਤਾਂ ਨੂੰ ਸੁਰੱਖਿਆ ਦੀ ਗਾਰੰਟੀ ਨਹੀਂ ਮਿਲ ਜਾਂਦੀ ਮੈਂ ਭੁੱਖ ਹੜਤਾਲ 'ਤੇ ਬੈਠੀ ਰਹਾਂਗੀ। "
ਹੋਰ ਪੜ੍ਹੋ : ਦਿੱਲੀ: ਸ਼ਾਲੀਮਾਰ ਬਾਗ਼ ਸਥਿਤ ਇੱਕ ਘਰ 'ਚ ਲੱਗੀ ਭਿਆਨਕ ਅੱਗ, 3 ਦੀ ਮੌਤ, 4 ਜ਼ਖ਼ਮੀ