ਕਾਬੁਲ: ਅਫ਼ਗਾਨਿਸਤਾਨ ਦੇ ਕਾਬੁਲ ਵਿੱਚ ਸਥਿਤ ਗੁਰਦੁਆਰੇ 'ਤੇ ਕੁਝ ਬੰਦੂਕਧਾਰੀਆਂ ਵੱਲੋਂ ਕੀਤੇ ਹਮਲੇ 'ਚ 27 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਇਨ੍ਹਾਂ ਮਾਰੇ ਗਏ ਸ਼ਰਧਾਲੂਆਂ ਵਿੱਚੋਂ 2 ਮ੍ਰਿਤਕ ਸ਼ੰਕਰ ਸਿੰਘ ਤੇ ਦੀਵਾਨ ਸਿੰਘ ਦੀ ਦੇਹ ਨੂੰ ਭਾਰਤ ਲਿਆਂਦਾ ਗਿਆ ਹੈ। ਇੱਕ ਵਿਸ਼ੇਸ਼ ਉਡਾਣ ਰਾਹੀਂ ਉਨ੍ਹਾਂ ਦੀ ਦੇਹਾਂ ਨੂੰ ਦਿੱਲੀ ਪਹੁੰਚਾਇਆ ਗਿਆ। ਇਸ ਮੌਕੇ ਸਾਂਸਦ ਮੈਬਰ ਡਾ. ਅਮਰ ਸਿੰਘ ਉਨ੍ਹਾਂ ਦੀ ਦੇਹ ਨੂੰ ਲੈਣ ਪੁੱਜੇ।
ਕਾਬੁਲ ਹਮਲਾ: ਭਾਰਤ ਪੁੱਜੀਆਂ ਮ੍ਰਿਤਕ ਸ਼ਰਧਾਲੂਆਂ ਦੀਆਂ ਦੇਹਾਂ - ਸਾਂਸਦ ਮੈਬਰ ਡਾ. ਅਮਰ ਸਿੰਘ
ਕਾਬੁਲ 'ਚ ਗੁਰਦੁਆਰਾ ਸਾਹਿਬ ’ਤੇ ਹਮਲਾ 27 ਸ਼ਰਧਾਲੂਆਂ ਵਿੱਚੋਂ 2 ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਗਿਆ ਹੈ। ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ ਉਨ੍ਹਾਂ ਦੀ ਦੇਹ ਨੂੰ ਲੈਣ ਪੁੱਜੇ।
ਕਾਬੁਲ ਗੁਰਦੁਆਰਾ ਸਾਹਿਬ ਹਮਲਾ
ਡਾ. ਅਮਰ ਸਿੰਘ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਨੂੰ ਉਹ ਸਤਿਕਾਰ ਮਿਲੇ ਜਿਸ ਦੇ ਉਹ ਹੱਕਦਾਰ ਹਨ। ਜ਼ਿਕਰਯੋਗ ਹੈ ਕਿ ਹਮਲੇ ਵੇਲੇ ਗੁਰਦੁਆਰਾ ਸਾਹਿਬ 'ਚ 150 ਲੋਕ ਮੌਜੂਦ ਸਨ। ਇਸ ਹਮਲੇ ਵਿੱਚ 27 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ ਅਤੇ 8 ਤੋਂ ਵੱਧ ਲੋਕ ਜ਼ਖ਼ਮੀ ਹੋਏ ਸਨ। ਇਸ ਦੌਰਾਨ ਅਫਗਾਨ ਸੁਰੱਖਿਆ ਬਲਾਂ ਨੇ ਹਮਲਾ ਕਰਨ ਵਾਲੇ 4 ਅੱਤਵਾਦੀਆਂ ਨੂੰ ਮਾਰ ਗਿਰਾਇਆ ਸੀ।
ਦੱਸਣਯੋਗ ਹੈ ਕਿ ਇਸ ਘਟਨਾ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਕੈਪਟਨ ਨੇ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਨੂੰ ਮੰਗ ਕੀਤੀ ਕਿ ਇਸ ਹਮਲੇ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ।