ਪੰਜਾਬ

punjab

ETV Bharat / bharat

ਕੋਵਿਡ -19: ਦੇਸ਼ 'ਚ ਕੋਰੋਨਾ ਦੀ ਰਫਤਾਰ, 24 ਘੰਟਿਆਂ 'ਚ 50 ਮੌਤਾਂ, 1383 ਨਵੇਂ ਮਾਮਲੇ - ਪੰਜਾਬ ਵਿੱਚ ਮੌਤ ਦਰ

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਅਨੁਸਾਰ, ਬੁੱਧਵਾਰ ਰਾਤ ਤੱਕ ਦੇਸ਼ ਵਿੱਚ ਕੋਰੋਨਾ ਦੇ ਕੁੱਲ ਮਰੀਜ਼ 20 ਹਜ਼ਾਰ ਤੋਂ ਪਾਰ ਪਹੁੰਚ ਗਏ। ਇਸ ਦੇ ਨਾਲ ਹੀ, ਕੋਰੋਨਾ ਵਾਇਰਸ ਕਾਰਨ ਹੁਣ ਤੱਕ 652 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

death tolls in India With Corona Virus
ਕੋਵਿਡ -19

By

Published : Apr 23, 2020, 8:14 AM IST

Updated : Apr 23, 2020, 8:55 AM IST

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ। ਸਿਹਤ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਭਾਰਤ ਵਿੱਚ ਕੋਰੋਨਾ ਵਾਇਰਸ ਦੇ 1383 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 50 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਦੇਸ਼ ਵਿੱਚ ਕੁੱਲ ਕੋਰੋਨਾ ਦੇ ਮਰੀਜ਼ 20,471 ਤੋਂ ਪਾਰ ਹੋ ਗਏ ਹਨ। ਇਸ ਦੇ ਨਾਲ ਹੀ, ਵਾਇਰਸ ਕਾਰਨ 652 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਇਸ ਸਮੇਂ ਕੋਰੋਨਾ ਦੇ 15,859 ਮਾਮਲੇ ਐਕਟਿਵ ਹਨ। 3,960 ਮਰੀਜ਼ ਠੀਕ ਹੋ ਗਏ ਹਨ।

ਮਹਾਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਪੱਛਮੀ ਬੰਗਾਲ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ, ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ। ਮਹਾਰਾਸ਼ਟਰ ਵਿੱਚ ਰੋਜ਼ਾਨਾ 400 ਤੋਂ 500 ਮਾਮਲੇ ਸਾਹਮਣੇ ਆ ਰਹੇ ਹਨ। ਗੁਜਰਾਤ, ਯੂਪੀ ਅਤੇ ਦਿੱਲੀ ਵਿੱਚ ਵੀ ਰੋਜ਼ ਨਵੇਂ ਮਰੀਜ਼ ਆ ਰਹੇ ਹਨ। ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ। ਹਾਲਾਂਕਿ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਮੌਤ ਦੀ ਦਰ ਵਧੇਰੇ ਹੈ।

ਸਿਹਤ ਮੰਤਰਾਲੇ ਦੇ ਅਨੁਸਾਰ, ਪੰਜਾਬ ਵਿੱਚ ਮੌਤ ਦਰ 6.53 ਫੀਸਦੀ ਹੈ, ਜਦਕਿ ਮਹਾਰਾਸ਼ਟਰ ਵਿਚ ਇਹ 4.97 ਫੀਸਦੀ ਅਤੇ ਮੱਧ ਪ੍ਰਦੇਸ਼ ਵਿਚ 4.98 ਫੀਸਦੀ ਹੈ। ਯੂਪੀ-ਬਿਹਾਰ ਸਣੇ ਕਈ ਰਾਜਾਂ ਵਿੱਚ ਮੌਤ ਦਰ ਬਹੁਤ ਘੱਟ ਹੈ। 20 ਅਪ੍ਰੈਲ ਤੱਕ ਉਤਰਾਖੰਡ ਵਿੱਚ 46 ਮਾਮਲੇ ਸਾਹਮਣੇ ਆਏ ਸਨ, ਪਰ ਕਿਸੇ ਦੀ ਮੌਤ ਨਹੀਂ ਹੋਈ ਹੈ। ਉਥੇ ਹੀ, ਝਾਰਖੰਡ ਅਤੇ ਬਿਹਾਰ ਵਿੱਚ ਸਿਰਫ 2 ਵਿਅਕਤੀਆਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ: ਸੂਬੇ 'ਚ 24 ਨਵੇਂ ਕੋਵਿਡ-19 ਪੌਜ਼ੀਟਿਵ ਮਾਮਲੇ, ਕੁੱਲ ਗਿਣਤੀ 280 ਹੋਈ

Last Updated : Apr 23, 2020, 8:55 AM IST

ABOUT THE AUTHOR

...view details