ਨਵੀਂ ਦਿੱਲੀ: ਤਾਲਾਬੰਦੀ ਦੇ ਬਾਵਜੂਦ ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 42,533 ਹੋ ਗਈ ਹੈ ਅਤੇ 29,453 ਐਕਟਿਵ ਮਾਮਲੇ ਹਨ। ਹੁਣ ਤੱਕ ਵਾਇਰਸ ਕਾਰਨ 1,373 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 11,707 ਲੋਕ ਸਿਹਤਯਾਬ ਹੋਏ ਹਨ।
ਮਹਾਰਾਸ਼ਟਰ ਸੂਬਾ ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਤ ਹੈ। ਰਾਜ ਦੇ ਸਿਹਤ ਮੰਤਰਾਲੇ ਅਨੁਸਾਰ ਹੁਣ ਤੱਕ ਪੀੜਤ ਲੋਕਾਂ ਦੀ ਕੁਲ ਗਿਣਤੀ 12,296 ਤੱਕ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ 790 ਨਵੇਂ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦਕਿ 36 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ, ਰਾਜ ਵਿੱਚ ਹੁਣ ਤਕ ਇਸ ਬਿਮਾਰੀ ਨਾਲ ਕੁੱਲ 521 ਮੌਤਾਂ ਹੋ ਚੁੱਕੀਆਂ ਹਨ।
ਗੁਜਰਾਤ ਸਿਹਤ ਵਿਭਾਗ ਦੇ ਅਨੁਸਾਰ ਰਾਜ ਵਿੱਚ ਪੌਜ਼ੀਟਿਵ ਕੇਸਾਂ ਦੀ ਕੁਲ ਗਿਣਤੀ 5,055 ਤੱਕ ਪਹੁੰਚ ਗਈ ਹੈ। ਇਸ ਵਿਚੋਂ 896 ਪੀੜਤ ਠੀਕ ਹੋ ਚੁੱਕੇ ਹਨ, ਹੁਣ ਤੱਕ 262 ਲੋਕਾਂ ਦੀ ਮੌਤ ਹੋ ਚੁੱਕੀ ਹੈ।