ਨਵੀਂ ਦਿੱਲੀ: ਭਾਰਤ-ਚੀਨ ਵਿਵਾਦ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੋ ਦਿਨੀਂ ਦੌਰੇ 'ਤੇ ਲੱਦਾਖ ਪੁੱਜੇ ਹਨ। ਇਸ ਦੌਰਾਨ ਉਹ ਜੰਮੂ-ਕਸ਼ਮੀਰ ਵੀ ਜਾਣਗੇ।
ਇਸ ਬਾਰੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ। ਰੱਖਿਆ ਮੰਤਰੀ ਦੀ ਇਸ ਯਾਤਰਾ ਵਿੱਚ ਫੌਜ ਦੇ ਮੁਖੀ ਜਨਰਲ ਐਮ ਐਮ ਨਰਵਾਣੇ ਤੇ ਚੀਫ ਆਫ਼ ਡਿਫੈਂਸ ਬਿਪਿਨ ਰਾਵਤ ਵੀ ਮੌਜੂਦ ਰਹਿਣਗੇ।
ਜਾਣਕਾਰੀ ਮੁਤਾਬਕ ਰੱਖਿਆ ਮੰਤਰੀ ਅੱਜ ਲੱਦਾਖ ਅਤੇ ਭਲਕੇ ਜੰਮੂ ਕਸ਼ਮੀਰ ਦਾ ਦੌਰਾ ਕਰਨਗੇ। ਰਾਜਨਾਥ ਸਿੰਘ ਨੇ ਕਿਹਾ ਕਿ ਉਹ ਸਰਹੱਦ 'ਤੇ ਤਾਇਨਾਤ ਫੌਜੀਆਂ ਨਾਲ ਗੱਲਬਾਤ ਕਰਨਗੇ ਅਤੇ ਸਰਹੱਦ 'ਤੇ ਮੌਜੂਦਾ ਹਲਾਤਾਂ ਦਾ ਜਾਇਜ਼ਾ ਲੈਣਗੇ।
ਲੱਦਾਖ ਪੁਜੇ ਰੱਖਿਆ ਮੰਤਰੀ ਰਾਜਨਾਥ ਸਿੰਘ
ਰੱਖਿਆ ਮੰਤਰੀ ਰਾਜਨਾਥ ਸਿੰਘ ਲੇਹ ਪਹੁੰਚੇ ਤੇ ਉਥੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਗਲਵਾਨ ਘਾਟੀ ਵਿੱਚ ਚੀਨ ਨਾਲ ਹੋਏ ਵਿਵਾਦ ਤੋਂ ਬਾਅਦ ਲੇਹ ਪੁੱਜੇ ਰੱਖਿਆ ਮੰਤਰੀ ਰਾਜਨਾਥ ਸਿੰਘ ਸੀਨੀਅਰ ਸੈਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਦੱਸ ਦੇਈਏ ਕਿ ਗਲਵਾਨ ਘਾਟੀ ਵਿੱਚ ਭਾਰਤ ਅਤੇ ਚੀਨ ਦਰਮਿਆਨ ਤਣਾਅਪੂਰਨ ਸਥਿਤੀਆਂ ਦੇ ਵਿਚਕਾਰ, ਰੱਖਿਆ ਮੰਤਰੀ ਰਾਜਨਾਥ ਸਿੰਘ ਚੀਫ ਆਫ਼ ਡਿਫੈਂਸ ਸਟਾਫ ਬਿਪਿਨ ਰਾਵਤ ਅਤੇ ਸੈਨਾ ਦੇ ਮੁਖੀ ਜਨਰਲ ਮਨੋਜ ਮੁਕੰਦ ਨਰਵਾਣੇ ਲੇਹ ਪਹੁੰਚ ਚੁੱਕੇ ਹਨ।
ਲੱਦਾਖ ਪੁਜੇ ਰੱਖਿਆ ਮੰਤਰੀ ਰਾਜਨਾਥ ਸਿੰਘ
ਇਸ ਤੋਂ ਪਹਿਲਾਂ ਸਰਹੱਦੀ ਵਿਵਾਦ ਦੇ ਵਿਚਾਲੇ , ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੌਜ ਦੇ ਮਨੋਬਲ ਨੂੰ ਵਧਾਉਣ ਲਈ ਲੇਹ ਦਾ ਦੌਰਾ ਕੀਤਾ। ਇਸ ਤੋਂ ਬਾਅਦ ਰੱਖਿਆ ਮੰਤਰੀ ਦੀ ਯਾਤਰਾ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਅਚਨਚੇਤ ਦੌਰੇ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਸੀ। ਪੀਐਮ ਮੋਦੀ ਨੇ ਇਥੇ ਫੌਜੀਆਂ ਨੂੰ ਸੰਬੋਧਤ ਵੀ ਕੀਤਾ ਸੀ।
ਪੀਐਮ ਮੋਦੀ ਦੇ ਨਾਲ ਇਸ ਦੌਰੇ ‘ਤੇ ਚੀਫ ਆਫ਼ ਡਿਫੈਂਸ ਬਿਪਿਨ ਰਾਵਤ ਵੀ ਮੌਜੂਦ ਸਨ। ਭਾਰਤੀ ਫੌਜ ਤੇ ਹਵਾਈ ਫੌਜ ਦੇ ਅਧਿਕਾਰੀਆਂ ਨੇ ਪੀਐਮ ਮੋਦੀ ਨੂੰ ਇੱਥੇ ਦੇ ਹਲਾਤਾਂ ਤੋਂ ਜਾਣੂ ਕਰਵਾਇਆ।ਦੱਸ ਦੇਈਏ ਕਿ ਮਈ ਤੋਂ ਚੀਨ ਅਤੇ ਭਾਰਤ ਵਿਚਾਲੇ ਸਰਹੱਦ ‘ਤੇ ਵਿਵਾਦ ਦੀ ਸਥਿਤੀ ਬਣੀ ਹੋਈ ਹੈ। ਹਾਲਾਂਕਿ, ਇਨ੍ਹਾਂ ਹਲਾਤਾਂ 'ਚ ਹੌਲੀ -ਹੌਲੀ ਸੁਧਾਰ ਹੋਣ ਦੀ ਉਮੀਦ ਹੈ।