ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ 5:30 ਵਜੇ ਅਨਾਜ ਮੰਡੀ 'ਚ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ 'ਤੇ ਅੱਗ ਬਝਾਉ ਦਸਤਿਆਂ ਦੀਆਂ ਕੁੱਲ 25 ਗਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ।
ਇਸ ਹਾਦਸੇ 'ਚ 56 ਤੋਂ ਜਿਆਦਾ ਲੋਕਾਂ ਨੂੰ ਰੈਸਕਿਊ ਕੀਤਾ ਗਿਆ ਹੈ ਅਤੇ 42 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਦਾਖਲ ਕੀਤਾ ਗਿਆ।
ਦਿਲੀ 'ਚ ਵਾਪਰੇ ਹਾਦਸੇ 'ਤੇ ਅਮ੍ਰਿਤ ਸ਼ਾਹ ਨੇ ਟਵਿਟ ਕਰਦਿਆਂ ਕਿਹਾ , " ਮੈਨੂੰ ਬਹੁਤ ਅਫ਼ਸੋਸ ਹੈ ਜੋ ਨਵੀਂ ਦਿੱਲੀ ਵਿੱਚ ਵਾਪਰਿਆ, ਮੈਂ ਉਨ੍ਹਾਂ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਜਿਨ੍ਹਾਂ ਨੇ ਆਪਣਿਆਂ ਨੂੰ ਖ਼ੋਹ ਦਿੱਤਾ।"
ਦੱਸ ਦਈਏ ਕਿ ਗ੍ਰਹਿ ਮੰਤਰੀ ਨੇ ਆਪਣੇ ਟਵੀਟ ਰਾਹੀਂ ਜਖ਼ਮੀਆਂ ਦੇ ਠੀਕ ਹੋਣ ਦੀ ਅਰਦਾਸ ਕਰਨ ਤੋਂ ਇਲਾਵਾ,ਪ੍ਰਸਾਸ਼ਨ ਨੂੰ ਹਿਦਾਇਤ ਦਿੱਤੀ ਹੈ ਕਿ ਛੇਤੀ ਤੋਂ ਛੇਤੀ ਲੋਕਾਂ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।
ਇਸ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿਟ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਖ਼ਬਰਾਂ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ 'ਚ ਲੱਗੀ ਅੱਗ 'ਚ ਲੋਕਾਂ ਨੂੰ ਬਚਾਉਣ ਦਾ ਕਾਰਜ ਚੱਲ ਰਿਹਾ ਹੈ। ਫਾਇਰਮੈਨ ਆਪਣੀ ਪੂਰੀ ਕੋਸ਼ਿਸ ਕਰ ਰਹੇ ਹਨ ਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।
ਇਸ ਦੌਰਾਨ ਰਾਹੁਲ ਗਾਂਧੀ ਨੇ ਟਵਿਟ ਕਰਦਿਆਂ ਕਿਹਾ ਕਿ ਮੈਂ ਬਹੁਤ ਦੁੱਖੀ ਹਾਂ ਕਿ ਦਿੱਲੀ ਦੀ ਅਨਾਜ ਮੰਡੀ ਵਿੱਚ ਭਾਰੀ ਅੱਗ ਕਾਰਨ ਕਈ ਲੋਕਾਂ ਦੀ ਮੌਤ ਅਤੇ ਕਈ ਲੋਕਾਂ ਦੇ ਜ਼ਖਮੀ ਹਨ।
ਉਨ੍ਹਾਂ ਨੇ ਕਿਹਾ ਕਿ "ਮੈਂ ਮ੍ਰਿਤਕਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਅਤੇ ਜ਼ਖਮੀਆਂ ਦੀ ਜਲਦੀ ਠੀਕ ਹੋਣ ਦੀ ਸ਼ੁੱਭ ਕਾਮਨਾ ਕਰਦਾ ਹਾਂ"